ਸੱਚਦੇਵਾ ਸਟਾਕਸ ਵਾਕਥੌਨ ਪ੍ਰਤੀ ਮੈਰੀ ਗੋਲਡ ਸਕੂਲ ਵਿੱਚ ਵਿਦਿਆਰਥੀਆਂ ਨੂੰ ਦਿੱਤੀ ਜਾਣਕਾਰੀ

ਸੱਚਦੇਵਾ ਸਟਾਕਸ ਵਾਕਥੌਨ ਪ੍ਰਤੀ ਮੈਰੀ ਗੋਲਡ ਸਕੂਲ ਵਿੱਚ ਵਿਦਿਆਰਥੀਆਂ ਨੂੰ ਦਿੱਤੀ ਜਾਣਕਾਰੀ

ਹੁਸ਼ਿਆਰਪੁਰ 28 ਸਤੰਬਰ ( ਤਰਸੇਮ ਦੀਵਾਨਾ ) – ਫਿੱਟ ਬਾਈਕਰ ਕਲੱਬ ਹੁਸ਼ਿਆਰਪੁਰ ਵੱਲੋਂ 2 ਨਵੰਬਰ 2025 ਨੂੰ 5 ਕਿਲੋਮੀਟਰ ਦੀ ਕਰਵਾਈ ਜਾ ਰਹੀ ਸੱਚਦੇਵਾ ਸਟਾਕਸ ਹੁਸ਼ਿਆਰਪੁਰ ਵਾਕਥੌਨ ਪ੍ਰਤੀ ਕਲੱਬ ਦੇ ਪ੍ਰਧਾਨ ਪਰਮਜੀਤ ਸੱਚਦੇਵਾ ਵੱਲੋਂ ਮੈਰੀ ਗੋਲਡ ਪਬਲਿਕ ਸਕੂਲ ਵਿੱਚ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ। ਇਸ ਸਮੇਂ ਪਰਮਜੀਤ ਸੱਚਦੇਵਾ ਨੇ ਕਿਹਾ ਕਿ ਇਹ ਵਾਕਥੌਨ ਸਾਡੇ ਉੱਘੇ ਐਥਲੀਟ ਸਵ. ਫੌਜਾ ਸਿੰਘ ਨੂੰ ਸਮਰਪਿਤ ਹੈ। ਪਰਮਜੀਤ ਸੱਚਦੇਵਾ ਨੇ ਦੱਸਿਆ ਕਿ ਇਸ ਵਾਕਥੌਨ ਵਿੱਚ ਹਰ ਇੱਕ ਸ਼ਹਿਰ ਵਾਸੀ ਭਾਗ ਲੈ ਸਕੇਗਾ ਅਤੇ ਇਸ ਤੋਂ ਇਲਾਵਾ 8 ਸਾਲ ਤੱਕ ਦੇ ਬੱਚਿਆਂ ਲਈ 5 ਕਿਲੋਮੀਟਰ ਦੀ ਸਾਈਕਲੋਥਾਨ ਵੀ ਕਰਵਾਈ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਲਈ 50 ਰੁਪਏ ਰਜਿਸਟਰੇਸ਼ਨ ਫੀਸ ਰੱਖੀ ਗਈ ਹੈ ਤੇ ਇਸ ਨਾਲ ਜੋ ਵੀ ਪੈਸਾ ਇਕੱਠਾ ਹੋਵੇਗਾ ਉਹ ਸਾਰਾ ਜੇ.ਐੱਸ.ਐੱਸ.ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾ ਨੂੰ ਦਾਨ ਵਜ੍ਹੋਂ ਦਿੱਤਾ ਜਾਵੇਗਾ। ਪਰਮਜੀਤ ਸੱਚਦੇਵਾ ਨੇ ਦੱਸਿਆ ਕਿ ਇਸ ਈਵੇਂਟ ਵਿੱਚ ਭਾਗ ਲੈਣ ਵਾਲਿਆਂ ਨੂੰ ਮੈਡਲ, ਟੀ-ਸ਼ਰਟ ਅਤੇ ਰਿਫਰੈਸ਼ਮੈਂਟ ਕਲੱਬ ਵੱਲੋਂ ਦਿੱਤੀ ਜਾਵੇਗੀ ਤੇ ਇਹ ਵਾਕਥੌਨ ਸਥਾਨਕ ਲਾਜਵੰਤੀ ਸਟੇਡੀਅਮ ਤੋਂ ਸ਼ੁਰੂ ਹੋਵੇਗੀ। ਇਸ ਮੌਕੇ ਹਨੀ ਸਾਹਨੀ, ਵਿਵੇਕ ਸਾਹਨੀ, ਉੱਤਮ ਸਿੰਘ ਸਾਬੀ, ਗੁਰਮੇਲ ਸਿੰਘ, ਅਮਰਿੰਦਰ ਸੈਣੀ, ਸਾਗਰ ਸੈਣੀ, ਅਮਰਿੰਦਰ ਸੈਣੀ, ਮੁਨੀਰ ਨਾਜਰ, ਦੌਲਤ ਸਿੰਘ, ਸੰਜੀਵ ਸੋਹਲ, ਰਹਿਤ ਬਸੀ, ਉਕਾਂਰ ਸਿੰਘ, ਤਰਲੋਚਨ ਸਿੰਘ, ਸੌਰਭ ਸ਼ਰਮਾ, ਗੁਰਵਿੰਦਰ ਸਿੰਘ ਵੀ ਮੌਜੂਦ ਸਨ।

ਫੋਟੋ ਅਜਮੇਰ ਦੀਵਾਨਾ

 

Leave a Reply

Your email address will not be published. Required fields are marked *