ਪਿੰਡ ਚਿੱਬ ਬਣੇਗਾ ਪਰਾਲੀ ਨਾ ਸਾੜਨ ਵਾਲਾ ਪਹਿਲਾ ਪਿੰਡ* 

*ਪਿੰਡ ਚਿੱਬ ਬਣੇਗਾ ਪਰਾਲੀ ਨਾ ਸਾੜਨ ਵਾਲਾ ਪਹਿਲਾ ਪਿੰਡ* 

ਚਿੱਬ (ਗੁਰਦਾਸਪੁਰ), 30 ਸਤੰਬਰ –(ਬਿਊਰੋ)ਅੱਜ ਪਿੰਡ ਚਿੱਬ ਬਲਾਕ ਕਾਹਨੂੰਵਾਨ ਜਿਲ੍ਹਾ ਗੁਰਦਾਸਪੁਰ ਵਿੱਚ ਨੋਡਲ ਅਫਸਰ ਸ਼੍ਰੀ ਅਸ਼ਮਿਤ ਕੁਮਾਰ ਜੀ ਵੱਲੋਂ ਪਿੰਡ ਦੀ ਪੰਚਾਇਤ ਅਤੇ ਪਿੰਡ ਦੇ ਪਤਵੰਤੇ ਸੱਜਣਾਂ ਨਾਲ ਇੱਕ ਖਾਸ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਉਹਨਾਂ ਨੇ ਪਿੰਡ ਵਾਸੀਆਂ ਨੂੰ ਪਰਾਲੀ ਨਾ ਸਾੜਨ ਅਤੇ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ।ਇਸ ਮੌਕੇ ਪਿੰਡ ਚਿੱਬ ਦੇ ਸਰਪੰਚ ਸ਼੍ਰੀ ਸੁਰਿੰਦਰ ਪਾਲ ਸਿੰਘ ਜੀ ਨੇ ਭਰੋਸਾ ਦਿਵਾਇਆ ਕਿ ਉਹਨਾਂ ਦਾ ਪਿੰਡ ਇਲਾਕੇ ਦਾ ਪਹਿਲਾ ਪਿੰਡ ਹੋਵੇਗਾ ਜਿੱਥੇ ਪਰਾਲੀ ਨਹੀਂ ਸਾੜੀ ਜਾਵੇਗੀ ਅਤੇ ਹਰ ਕਿਸਮ ਦੀ ਸਰਕਾਰੀ ਹਦਾਇਤ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇਗੀ।ਮੀਟਿੰਗ ਵਿੱਚ ਪੰਚਾਇਤ ਮੈਂਬਰ ਬਲਵਿੰਦਰ ਸਿੰਘ, ਰਣਜੀਤ ਸਿੰਘ, ਸੂਬੇਦਾਰ ਪਰਦੀਪ ਸਿੰਘ, ਸੂਬੇਦਾਰ ਜਨਕ ਰਾਜ, ਰਾਜ ਕੁਮਾਰ ਅਤੇ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ। ਸਭ ਨੇ ਇਕਮੱਤ ਹੋ ਕੇ ਪਰਾਲੀ ਨਾ ਸਾੜਨ ਅਤੇ ਸਾਫ-ਸੁਥਰੇ ਮਾਹੌਲ ਲਈ ਯੋਗਦਾਨ ਪਾਉਣ ਦਾ ਵਚਨ ਦਿੱਤਾ।ਨੋਡਲ ਅਫਸਰ ਨੇ ਪਿੰਡ ਵਾਸੀਆਂ ਦੇ ਇਸ ਕਦਮ ਦੀ ਸਾਰਾਹਨਾ ਕਰਦਿਆਂ ਕਿਹਾ ਕਿ ਇਹ ਉਦਾਹਰਨ ਹੋਰ ਪਿੰਡਾਂ ਲਈ ਵੀ ਪ੍ਰੇਰਣਾਦਾਇਕ ਸਾਬਤ ਹੋਵੇਗੀ ਅਤੇ ਪੰਜਾਬ ਨੂੰ ਪ੍ਰਦੂਸ਼ਣ ਰਹਿਤ ਬਣਾਉਣ ਵੱਲ ਇੱਕ ਵੱਡਾ ਯਤਨ ਹੋਵੇਗਾ।

Leave a Reply

Your email address will not be published. Required fields are marked *