ਜਲੰਧਰ :(ਸੁਨੀਲ )ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ਼੍ਰੀ ਮੋਹਿੰਦਰ ਭਗਤ ਵੱਲੋਂ ਅੱਜ ਸਥਾਨਕ ਲਾਇਲਪੁਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਨਕੋਦਰ ਚੌਕ ਵਿਖੇ 69ਵੀਂਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 2025-26 ਤਹਿਤ ਤਾਈਕਵਾਂਡੋ ਅੰਡਰ-17,19 (ਲੜਕੇ-ਲੜਕੀਆਂ) ਟੂਰਨਾਮੈਂਟ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਦ੍ਰਿੜ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਨੇ ਖੇਡ ਖੇਤਰ ਲਈ ਬਜਟ ਵਿੱਚ ਇਤਿਹਾਸਕ ਵਾਧਾ ਕੀਤਾ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਕ੍ਰਾਂਤੀ ਲਿਆਉਣ ਲਈ ਖੇਡ ਬੁਨਿਆਦੀ ਢਾਂਚੇ ਦੇ ਮਜ਼ਬੂਤੀਕਰਨ ਵੱਲ ਵਿਸ਼ੇਸ਼ ਤਵਜੋਂ ਦਿੱਤੀ ਜਾ ਰਹੀ ਹੈ। ਸ਼੍ਰੀ ਭਗਤ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦਾ ਸਭ ਤੋਂ ਪ੍ਰਭਾਵਸ਼ਾਲੀ ਜ਼ਰੀਆ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਆਪਣੀ ਤਾਕਤ ਤੇ ਸਮਾਂ ਖੇਡਾਂ ਅਤੇ ਸਿਹਤਮੰਦ ਸਰਗਰਮੀਆਂ ਵਿੱਚ ਲਗਾਉਣ ਲਈ ਪ੍ਰੇਰਿਤ ਕੀਤਾ।

 

Leave a Reply

Your email address will not be published. Required fields are marked *