ਜਲੰਧਰ : (ਸੁਨੀਲ ਕੁਮਾਰ) ਪੰਜਾਬ ਦੇ ਖਣਨ, ਭੂ-ਵਿਗਿਆਨ, ਭੂਮੀ ਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਮਹਾਰਾਜਾ ਅਗਰਸੇਨ ਜੀ ਵਲੋਂ ਦਰਸਾਏ ਮਾਰਗ ’ਤੇ ਚੱਲਦਿਆਂ ‘ਰੰਗਲਾ ਪੰਜਾਬ’ ਦੀ ਸਿਰਜਣਾ ਲਈ ਵਚਨਬੱਧ ਹੈ।

ਕੈਬਨਿਟ ਮੰਤਰੀ ਜਲੰਧਰ ਵਿਖੇ 5179ਵੀਂ ਮਹਾਰਾਜਾ ਅਗਰਸੇਨ ਜੀ ਪੰਜਾਬ ਪ੍ਰਾਂਤੀਆ ਜਯੰਤੀ ਮੌਕੇ ਕਰਵਾਏ ਗਏ ਇਕ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਹਾਰਾਜਾ ਅਗਰਸੇਨ ਜੀ ਦੇ ਆਦਰਸ਼ਾਂ ’ਤੇ ਚੱਲਦੇ ਹੋਏ ਵੱਖ-ਵੱਖ ਭਲਾਈ ਕਾਰਜਾਂ ਅਤੇ ਸਕੀਮਾਂ ਰਾਹੀਂ ਸੂਬੇ ਦੇ ਹਰੇਕ ਨਾਗਰਿਕ ਨੂੰ ਸਸ਼ਕਤ ਅਤੇ ਆਤਮ ਨਿਰਭਰ ਬਣਾ ਰਹੀ ਹੈ।

ਕੈਬਨਿਟ ਮੰਤਰੀ ਨੇ ਅਖਿਲ ਭਾਰਤੀਯ ਅਗਰਵਾਲ ਸੰਮੇਲਨ ਪੰਜਾਬ ਯੂਨਿਟ ਦੀ ਇਹ ਵਿਸ਼ੇਸ਼ ਸਮਾਗਮ ਕਰਵਾਉਣ ’ਤੇ ਸ਼ਲਾਘਾ ਕੀਤੀ। ਉਨ੍ਹਾਂ ਅਗਰਵਾਲ ਸਮਾਜ ਦੇ ਦੇਸ਼ ਦੇ ਵਿਕਾਸ ਵਿੱਚ ਵੱਡਮੁੱਲੇ ਯੋਗਦਾਨ ਦੇ ਨਾਲ-ਨਾਲ ਸਮਾਜ ਵੱਲੋਂ ਭਲਾਈ ਕਾਰਜਾਂ ਲਈ ਸ਼ੁਰੂ ਕੀਤੀਆਂ ਅਨੇਕਾਂ ਪਹਿਲਕਦਮੀਆਂ, ਖਾਸ ਕਰ ਹੜ੍ਹਾਂ ਦੌਰਾਨ ਪਾਏ ਗਏ ਯੋਗਦਾਨ ਦੀ ਵੀ ਪ੍ਰਸ਼ੰਸਾ ਕੀਤੀ।

ਪੰਜਾਬ ਸਰਕਾਰ ਦੀ ਸੂਬੇ ਦੇ ਸਰਵਪੱਖੀ ਵਿਕਾਸ ਦੀ ਵਚਨਬੱਧਤਾ ਦੁਹਰਾਉਂਦਿਆਂ ਸ਼੍ਰੀ ਗੋਇਲ ਨੇ ਭਰੋਸਾ ਦੁਆਇਆ ਕਿ ਸੂਬਾ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੇ ਸੰਪੂਰਨ ਵਿਕਾਸ ਨੂੰ ਯਕੀਨੀ ਬਣਾਉਣ ਲਈ ਮਹਾਰਾਜਾ ਅਗਰਸੇਨ ਜੀ ਦੇ ਆਦਰਸ਼ਾਂ ਦੀ ਪਾਲਣਾ ਕਰਦੀ ਰਹੇਗੀ।

 

Leave a Reply

Your email address will not be published. Required fields are marked *