ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਮੀਂਹ ਦੇ ਮੱਦੇਨਜ਼ਰ ਕਿਸਾਨਾਂ ਦੀ ਮੰਡੀਆਂ ਵਿੱਚ ਆਈ ਫ਼ਸਲ ਦੀ ਤਰਪਾਲਾਂ ਸਮੇਤ ਹੋਰ ਢੁੱਕਵੇਂ ਪ੍ਰਬੰਧ ਯਕੀਨੀ ਬਣਾਉਣ ਦੇ  ਨਿਰਦੇਸ਼ ਦਿੱਤੇ

ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਮੀਂਹ ਦੇ ਮੱਦੇਨਜ਼ਰ ਕਿਸਾਨਾਂ ਦੀ ਮੰਡੀਆਂ ਵਿੱਚ ਆਈ ਫ਼ਸਲ ਦੀ ਤਰਪਾਲਾਂ ਸਮੇਤ ਹੋਰ ਢੁੱਕਵੇਂ ਪ੍ਰਬੰਧ ਯਕੀਨੀ ਬਣਾਉਣ ਦੇ  ਨਿਰਦੇਸ਼ ਦਿੱਤੇ

 

ਜਲੰਧਰ : (ਸੁਨੀਲ ਕੁਮਾਰ)ਮੀਂਹ ਦੇ ਮੱਦੇਨਜ਼ਰ ਕਿਸਾਨਾਂ ਦੀ ਮੰਡੀਆਂ ਵਿੱਚ ਆਈ ਫ਼ਸਲ ਦੀ ਰਾਖੀ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸਬੰਧਿਤ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਤਰਪਾਲਾਂ ਸਮੇਤ ਹੋਰ ਢੁੱਕਵੇਂ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

 

ਡਾ. ਅਗਰਵਾਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੌਸਮ ਵਿਭਾਗ ਵੱਲੋਂ ਪ੍ਰਗਟਾਈ ਬਾਰਿਸ਼ ਦੀ ਸੰਭਾਵਨਾ ਦੇ ਮੱਦੇਨਜ਼ਰ ਮੰਡੀਆਂ ਵਿੱਚ ਕਿਸਾਨਾਂ ਦੀ ਵਿਕਣ ਲਈ ਆਈ ਫ਼ਸਲ ਅਤੇ ਖ਼ਰੀਦ ਕੀਤੇ ਝੋਨੇ ਨੂੰ ਗਿੱਲਾ ਹੋਣ ਤੋਂ ਬਚਾਉਣ ਲਈ ਮੰਡੀਆਂ ਵਿੱਚ ਪ੍ਰਬੰਧਾਂ ਪੱਖੋਂ ਕੋਈ ਕਸਰ ਬਾਕੀ ਨਾ ਛੱਡੀ ਜਾਵੇ।

 

ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਫ਼ਸਲ ਨੂੰ ਢਕਣ ਲਈ ਤਰਪਾਲਾਂ ਤੋਂ ਇਲਾਵਾ, ਜੇਕਰ ਕਿਤੇ ਪਾਣੀ ਜਮ੍ਹਾ ਹੁੰਦਾ ਹੈ ਤਾਂ ਉਸ ਦੀ ਨਿਕਾਸੀ ਦਾ ਢੁੱਕਵਾਂ ਇੰਤਜ਼ਾਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਕਿਸਮ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

 

ਉਨ੍ਹਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਝੋਨੇ ਦੇ ਸੀਜ਼ਨ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਦੀ ਵਚਨਬੱਧਤਾ ਵੀ ਦੁਹਰਾਈ।

Leave a Reply

Your email address will not be published. Required fields are marked *