ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਬਿਜਲੀ ਕੱਟਾਂ ਤੋਂ ਮੁਕਤੀ ਦਿਵਾਉਣ ਲਈ ਸ਼ੁਰੂ ਕੀਤੇ ਪ੍ਰਾਜੈਕਟ ‘ਰੌਸ਼ਨ ਪੰਜਾਬ’

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਬਿਜਲੀ ਕੱਟਾਂ ਤੋਂ ਮੁਕਤੀ ਦਿਵਾਉਣ ਲਈ ਸ਼ੁਰੂ ਕੀਤੇ ਪ੍ਰਾਜੈਕਟ ‘ਰੌਸ਼ਨ ਪੰਜਾਬ’

ਜਲੰਧਰ : (Sunil Kumar) ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਬਿਜਲੀ ਕੱਟਾਂ ਤੋਂ ਮੁਕਤੀ ਦਿਵਾਉਣ ਲਈ ਸ਼ੁਰੂ ਕੀਤੇ ਪ੍ਰਾਜੈਕਟ ‘ਰੌਸ਼ਨ ਪੰਜਾਬ’ ਤਹਿਤ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ਼੍ਰੀ ਮੋਹਿੰਦਰ ਭਗਤ ਵੱਲੋਂ ਅੱਜ ਫੋਕਲ ਪੁਆਇੰਟ-2 ਵਿਖੇ ਕਰੀਬ 4 ਕਰੋੜ ਰੁਪਏ ਦੀ ਲਾਗਤ ਵਾਲੇ 31.5 ਐਮ.ਵੀ.ਏ. ਪਾਵਰ ਟਰਾਂਸਫਾਰਮਰ ਦਾ ਉਦਘਾਟਨ ਕੀਤਾ ਗਿਆ। ਕੈਬਨਿਟ ਮੰਤਰੀ ਨੇ ਇਸ ਮੌਕੇ ਕਿਹਾ ਕਿ ‘ਰੌਸ਼ਨ ਪੰਜਾਬ’ ਪ੍ਰਾਜੈਕਟ ਤਹਿਤ ਜਲੰਧਰ ਜ਼ਿਲ੍ਹੇ ਵਿੱਚ ਨਵੇਂ ਟਰਾਂਸਫਾਰਮਰ, ਨਵੇਂ ਬਿਜਲੀ ਘਰ, ਨਵੀਆਂ ਲਾਈਨਾਂ, ਫੀਡਰਾਂ ਦੀ ਡੀਲੋਡਿੰਗ ਆਦਿ ’ਤੇ 289.20 ਕਰੋੜ ਰੁਪਏ ਖਰਚ ਕੀਤੇ ਜਾਣਗੇ।ਉਨ੍ਹਾਂ ਦੱਸਿਆ ਕਿ ਇਸ ਵਿੱਚ 145.90 ਕਰੋੜ ਰੁਪਏ ਨਾਲ 11 ਕੇ.ਵੀ. ਫੀਡਰਾਂ ਦੀ ਡੀਲੋਡਿੰਗ, 25.50 ਕਰੋੜ ਨਾਲ ਨਵੇਂ ਡਿਸਟ੍ਰੀਬਿਊਸ਼ਨ ਟਰਾਂਸਫਾਰਮਰ, 12.30 ਕਰੋੜ ਨਾਲ ਡਿਸਟ੍ਰੀਬਿਊਸ਼ਨ ਟਰਾਂਸਫਾਰਮਰਾਂ ਦੀ ਸਮਰੱਥਾ ਵਿੱਚ ਵਾਧਾ, 29.30 ਕਰੋੜ ਨਾਲ ਨਵੇਂ 66 ਕੇ.ਵੀ. ਬਿਜਲੀ ਘਰਾਂ ਦੀ ਸਥਾਪਨਾ, 44.50 ਕਰੋੜ ਨਾਲ 66 ਕੇ.ਵੀ. ਪਾਵਰ ਟਰਾਂਸਫਾਰਮਰਾਂ ਦੀ ਸਮਰੱਥਾ ਵਿੱਚ ਵਾਧਾ ਅਤੇ 31.70 ਕਰੋੜ ਰੁਪਏ ਨਾਲ 66 ਕੇ.ਵੀ. ਲਾਈਨਾਂ ਪਾਉਣ ਦੇ ਕੰਮ ਸ਼ਾਮਲ ਹਨ। ਇਸ ਮੌਕੇ ‘ਆਪ’ ਆਗੂ ਸ਼੍ਰੀ ਦਿਨੇਸ਼ ਢੱਲ ਵੀ ਮੌਜੂਦ ਸਨ।ਉਨ੍ਹਾਂ ਕਿਹਾ ਕਿ 66 ਕੇ.ਵੀ. ਬਿਜਲੀ ਘਰ ਫੋਕਲ ਪੁਆਇੰਟ ਵਿਖੇ ਬਿਜਲੀ ਟਰਾਂਸਫਾਰਮਰ, ਜਿਸ ਦੀ ਸਮਰੱਥਾ ਪਹਿਲਾਂ 20 ਐਮ.ਵੀ.ਏ. ਸੀ., ਨੂੰ ਅੱਜ ਵਧਾ ਕੇ 31.5 ਐਮ.ਵੀ.ਏ. ਕੀਤਾ ਗਿਆ ਹੈ, ਜਿਸ ਨਾਲ ਫੋਕਲ ਪੁਆਇੰਟ ਇਲਾਕੇ ਵਿੱਚ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਨ ਨਾਲ ਉਦਯੋਗਾਂ ਨੂੰ ਫਾਇਦਾ ਹੋਵੇਗਾ।ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਖਪਤਕਾਰਾਂ ਨੂੰ ਮਿਆਰੀ ਅਤੇ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਵਚਨਬੱਧ ਹੈ।

Leave a Reply

Your email address will not be published. Required fields are marked *