ਪੰਜਾਬ ਵਿੱਚ ਅਵਾਰਾ ਪਸ਼ੂਆਂ ਦੀ ਲਪੇਟ ਵਿੱਚ ਆ ਕੇ ਮਰਨ ਵਾਲੇ ਲੋਕਾਂ ਦਾ ਜਿੰਮੇਵਾਰ ਕੌਣ ਹੈ : ਮਾ. ਕੁਲਵਿੰਦਰ ਸਿੰਘ ਜੰਡਾ

ਹੁਸ਼ਿਆਰਪੁਰ 12 ਅਕਤੂਬਰ (ਤਰਸੇਮ ਦੀਵਾਨਾ ) – ਪਿਛਲੇ ਕਾਫੀ ਸਮੇਂ ਤੋਂ ਸ਼ਹਿਰ ਵਿਚ ਘੁੰਮਦੇ ਅਵਾਰਾ ਪਸ਼ੂਆਂ ਨੇ ਆਤੰਕ ਮਚਾਇਆ ਹੋਇਆ ਹੈ ਜਿਸ ਨਾਲ ਪੰਜਾਬ ਦੇ ਕਈ ਨੌਜਵਾਨ ਇਹ ਅਵਾਰਾ ਪਸ਼ੂਆਂ ਦੀ ਭੇਂਟ ਚੜ੍ਹ ਚੁੱਕੇ ਹਨ ਇਹਨਾਂ ਗੱਲਾਂ ਦਾ ਪ੍ਰਗਟਾਵਾ “ਸੱਭਿਆਚਾਰ ਸੰਭਾਲ ਸੁਸਾਇਟੀ” ਦੇ ਪ੍ਰਧਾਨ ਮਾਸਟਰ ਕੁਲਵਿੰਦਰ ਸਿੰਘ ਜੰਡਾ ਨੇ ਸਾਡੇ ਪੱਤਰਕਾਰ ਨਾਲ ਇੱਕ ਪ੍ਰੈਸ ਵਾਰਤਾ ਦੌਰਾਨ ਕੀਤਾ । ਉਹਨਾਂ ਕਿਹਾ ਕਿ ਸੜਕਾਂ ਤੇ ਮੌਤ ਬਣਕੇ ਘੁੰਮ ਰਹੇ ਇਨ੍ਹਾਂ ਪਸ਼ੂਆਂ ਨੂੰ ਲੈ ਕੇ ਕਈ ਵਾਰ ਸ਼ਹਿਰ ਵਾਸੀਆਂ ਵਲੋਂ ਨਗਰ ਨਿਗਮ ਦੇ ਧਿਆਨ ਵਿੱਚ ਵੀ ਲਿਆਂਦਾ ਗਿਆ ਪ੍ਰੰਤੂ ਸਿਆਣਿਆਂ ਦੇ ਕਹਿਣ ਦੇ ਮੁਤਾਬਕ ਪਰਨਾਲਾ ਉਥੇ ਦਾ ਉਥੇ ਹੀ ਹੈ ਜਦਕਿ ਅਵਾਰਾ ਪਸ਼ੂਆ ਦੇ ਕਾਰਨ ਦਿਨ ਬ ਦਿਨ ਸਮੱਸਿਆ ਵੱਧਦੀ ਜਾ ਰਹੀ ਹੈ ! ਉਹਨਾਂ ਕਿਹਾ ਕਿ
ਸ਼ਹਿਰ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਅਵਾਰਾ ਪਸ਼ੂਆਂ ਕਾਰਨ ਵਾਪਰ ਰਹੇ ਹਾਦਸਿਆਂ ਅਤੇ ਮੌਤਾਂ ਨੂੰ ਲੈ ਕੇ ਪ੍ਰਸ਼ਾਸਨ ਵੀ ਚੁੱਪ ਚਾਪ ਬੈਠਾ ਹੋਇਆਂ । ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹਰ ਰੋਜ਼ ਅਵਾਰਾ ਪਸ਼ੂਆਂ ਕਾਰਨ ਕਈ ਲੋਕ ਲੋਕ ਜ਼ਖ਼ਮੀ ਹੋ ਰਹੇ ਹਨ ਅਤੇ ਕਈ ਤਾ ਅਵਾਰਾ ਪਸ਼ੂਆਂ ਦੇ ਕਾਰਨ ਪਰਿਵਾਰ ਆਪਣੇ ਪਿਆਰਿਆਂ ਨੂੰ ਗੁਆ ਚੁੱਕੇ ਹਨ। ਉਹਨਾਂ ਕਿਹਾ ਕਿ
ਹਾਲ ਹੀ ਵਿੱਚ ਪ੍ਰਸਿੱਧ ਪੰਜਾਬੀ ਗਾਇਕ ਰਾਜਵੀਰ ਸਿੰਘ ਜਵੰਦਾ ਦੀ ਮੌਤ ਵੀ ਅਵਾਰਾ ਪਸ਼ੂਆ ਕਾਰਨ ਹੀ ਹੋਈ ਹੈ , ਜੋ ਇਸ ਮਸਲੇ ਦੀ ਗੰਭੀਰਤਾ ਨੂੰ ਸਾਫ ਦਰਸਾਉਂਦੀ ਹੈ। ਉਹਨਾਂ ਕਿਹਾ ਕਿ “ਅਸੀਂ ਆਖਿਰ ਕਦੋਂ ਤੱਕ ਇਹਨਾਂ ਅਵਾਰਾ ਪਸ਼ੂਆਂ ਦੀ ਲਪੇਟ ਵਿੱਚ ਆ ਕੇ ਮਰਦੇ ਰਹਾਂਗੇ ! ਉਹਨਾਂ ਸ਼ਾਸ਼ਨ ਤੇ ਪ੍ਰਸ਼ਾਸਨ ਨੂੰ ਕਿਹਾ ਕਿ ਇਸ ਮਸਲੇ ਦਾ ਪੱਕਾ ਹੱਲ ਜਲਦੀ ਤੋ ਜਲਦੀ ਕੱਢਿਆ ਜਾਵੇ ਤਾਂ ਕਿ ਅਵਾਰਾ ਪਸ਼ੂਆਂ ਦੀ ਲਪੇਟ ਵਿੱਚ ਆ ਕੇ ਮਰਨ ਵਾਲੇ ਲੋਕਾਂ ਦਾ ਬਚਾਅ ਹੋ ਸਕੇ ! ਉਹਨਾਂ ਕਿਹਾ ਕਿ ਬਹੁਤੇ ਲੋਕਾਂ ਵਿੱਚ ਇਸ ਮਸਲੇ ਨੂੰ ਲੈ ਕੇ ਗੁੱਸਾ ਵੀ ਦੇਖਣ ਨੂੰ ਮਿਲ ਰਿਹਾ ਹੈ ਜੋ ਕਿ ਬਿਲਕੁਲ ਜਾਇਜ਼ ਹੈ । ਉਹਨਾਂ ਮੰਗ ਕੀਤੀ ਕਿ ਤੁਰੰਤ ਅਵਾਰਾ ਪਸ਼ੂਆਂ ਨੂੰ ਸ਼ਹਿਰ ਤੋਂ ਹਟਾਉਣ ਦੇ ਪ੍ਰਬੰਧ ਕੀਤੇ ਜਾਣ।
A
