ਧੰਨ-ਧੰਨ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ

ਧੰਨ-ਧੰਨ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ

• ਗੁਰਦੁਆਰਾ ਸ਼੍ਰੀ ਹਰਿ ਜੀ ਸਹਾਇ ਟਿੱਬਾ ਸਾਹਿਬ ਤੋਂ ਸਜਾਏ ਅਲੌਕਿਕ ਨਗਰ ਕੀਰਤਨ

ਹੁਸ਼ਿਆਰਪੁਰ, 4 ਨਵੰਬਰ ( ਤਰਸੇਮ ਦੀਵਾਨਾ ) –

ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ, ਮੀਰੀ ਪੀਰੀ ਸੇਵਾ ਸਿਮਰਨ ਕਲੱਬ ਹੁਸ਼ਿਆਰਪੁਰ, ਸੁਖਮਨੀ ਸਾਹਿਬ ਸੇਵਾ ਸੋਸਾਇਟੀ ਟਿੱਬਾ ਸਾਹਿਬ ਅਤੇ ਨਗਰ ਨਿਵਾਸੀ ਸੰਗਤਾਂ ਵੱਲੋਂ ਗੁਰਦੁਆਰਾ ਸ਼੍ਰੀ ਹਰਿ ਜੀ ਸਹਾਇ ਮਹਲਾ ਟਿੱਬਾ ਸਾਹਿਬ ਹੁਸ਼ਿਆਰਪੁਰ ਤੋਂ ਅਲੌਕਿਕ ਨਗਰ ਕੀਰਤਨ ਸਜਾਏ ਗਏ | ਅੰਮ੍ਰਿਤ ਵੇਲੇ ਪ੍ਰਿੰਸੀਪਲ ਬਲਵੀਰ ਸਿੰਘ ਸੈਣੀ ਦੇ ਗ੍ਰਹਿ ਮੁਹੱਲਾ ਦਸ਼ਮੇਸ਼ ਨਗਰ ਹੁਸ਼ਿਆਰਪੁਰ ਵਿਖ਼ੇ ਪ੍ਰਭਾਤ ਫੇਰੀ ਦੀ ਸੰਪੂਰਨਤਾ ਮੌਕੇ ਕੀਰਤਨ ਦੀਵਾਨ ਦੀ ਸਮਾਪਤੀ ਉਪਰੰਤ ਜੈਕਾਰਿਆਂ ਦੀ ਗੂੰਜ ਵਿੱਚ ਆਰੰਭ ਹੋਏ ਇਸ ਨਗਰ ਕੀਰਤਨ ਵਿੱਚ ਜੁਗੋ ਜੁਗ ਅਟੱਲ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਸਵਾਰੀ ਅਤਿਅੰਤ ਖੂਬਸੂਰਤੀ ਨਾਲ ਸਜਾਏ ਹੋਏ ਵਿਸ਼ੇਸ਼ ਪਾਲਕੀ ਸਾਹਿਬ ਵਾਹਨ ਵਿੱਚ ਸੁਸ਼ੋਭਤ ਸੀ ਜਿਸ ਦੀ ਅਗਵਾਈ ਰਵਾਇਤੀ ਕੇਸਰੀ ਪਹਿਰਾਵਿਆਂ ਵਿੱਚ ਸਜੇ ਹੋਏ ਪੰਜ ਪਿਆਰੇ ਅਤੇ ਪੰਜ ਨਿਸ਼ਾਨਚੀ ਕਰ ਰਹੇ ਸਨ ਨਗਰ ਕੀਰਤਨ ਦੌਰਾਨ ਭਾਈ ਸਤਿੰਦਰ ਸਿੰਘ ਆਲਮ ਹਜੂਰੀ ਰਾਗੀ ਗੁਰਦੁਆਰਾ ਸ੍ਰੀ ਹਰਿ ਜੀ ਸਹਾਇ ਸਾਹਿਬ, ਭਾਈ ਜਸਵੀਰ ਸਿੰਘ ਹਰਿਆਣੇ ਵਾਲੇ, ਬੀਬੀ ਕੁਲਵਿੰਦਰ ਕੌਰ ਪਰਮਾਰ, ਬੀਬੀ ਹਰਦੀਪ ਕੌਰ, ਬੀਬੀ ਨਵਦੀਪ ਕੌਰ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਅਤੇ ਅਤੇ ਹੋਰ ਸੰਗਤਾਂ ਸ਼ਬਦ ਗੁਰਬਾਣੀ ਦਾ ਰਸ ਭਿੰਨਾ ਕੀਰਤਨ ਕਰਦੀਆਂ ਹੋਈਆਂ ਨਗਰ ਕੀਰਤਨ ਦੇ ਨਾਲ ਚੱਲ ਰਹੀਆਂ ਸਨ ਬੈਂਡ ਪਾਰਟੀ ਗੁਰਬਾਣੀ ਦੀਆਂ ਧੁਨਾਂ ਵਜਾਉਂਦੀਆਂ ਹੋਈਆਂ ਵਾਤਾਵਰਨ ਨੂੰ ਅਧਿਆਤਮਕ ਰੰਗਤ ਪ੍ਰਦਾਨ ਕਰ ਰਹੀਆਂ ਸਨ ਇਸ ਮੌਕੇ ਜਸਬੀਰ ਸਿੰਘ,ਗੁਰਚਰਨ ਸਿੰਘ ਗਰੇਵਾਲ ਅਤੇ ਆਦਰਸ਼ ਨਗਰ ਦੀਆਂ ਸੰਗਤ ਅਤੇ ਸੰਤ ਕਰਮਜੀਤ ਸਿੰਘ ਟਿੱਬਾ ਸਾਹਿਬ, ਸੰਤ ਬਲਵੀਰ ਸਿੰਘ ਟਿੱਬਾ ਸਾਹਿਬ ਵਾਲਿਆਂ ਨੇ ਪੰਜ ਪਿਆਰਿਆਂ ਨੂੰ ਸਿਰੋਪਾਓ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤਾ ਅਤੇ ਸੰਗਤ ਨੂੰ ਪ੍ਰਸ਼ਾਦ ਵੀ ਵਰਤਾਇਆ। ਇਸ ਮੌਕੇ ਸਿੱਖ ਵੈਲਫੇਅਰ ਸੋਸਾਇਟੀ ਹੁਸ਼ਿਆਰਪੁਰ ਦੇ ਜਨਰਲ ਸਕੱਤਰ ਜਸਵਿੰਦਰ ਸਿੰਘ ਪਰਮਾਰ, ਸੰਤ ਹਰਮਨਜੀਤ ਸਿੰਘ ਸਿੰਗੜੀਵਾਲਾ, ਸੰਤ ਬਲਬੀਰ ਸਿੰਘ ਬਿਰਧ ਆਸ਼ਰਮ ਹਰਿਆਣਾ,ਹਰਜੀਤ ਸਿੰਘ ਨੰਗਲ ਪ੍ਰਧਾਨ ਭਾਈ ਘਨਈਆ ਜੀ ਨਿਸ਼ਕਾਮ ਸੇਵਕ ਸਭਾ ਹਰਿਆਣਾ, ਓੰਕਾਰ ਸਿੰਘ ਧਾਮੀ ਮੁੱਖ ਸੇਵਾਦਾਰ ਗੁਰੂ ਨਾਨਕ ਦਰਬਾਰ ਨੂਰਪੁਰ,ਅਤੇ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਹਾਜ਼ਰ ਹੋਈਆਂ | ਰਸਤੇ ਵਿੱਚ ਇਸ ਨਗਰ ਕੀਰਤਨ ਦਾ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ ਅਤੇ ਵੱਖ ਵੱਖ ਤਰ੍ਹਾਂ ਦੇ ਪਕਵਾਨਾਂ ਨਾਲ ਬੜੀ ਸ਼ਰਧਾ ਨਾਲ ਸੇਵਾ ਕੀਤੀ ਮੁਹੱਲਾ ਟਿੱਬਾ ਸਾਹਿਬ ਦੀਆਂ ਵੱਖ ਵੱਖ ਗਲੀਆਂ ਤੋਂ ਇਲਾਵਾ ਸੰਤ ਬਾਬਾ ਸੋਹਣ ਸਿੰਘ ਕਲੋਨੀ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਹਰਿ ਜੀ ਸਹਾਇ ਟਿੱਬਾ ਸਾਹਿਬ ਹੁਸ਼ਿਆਰਪੁਰ ਵਿਖੇ ਜੈਕਾਰਿਆਂ ਦੀ ਗੂੰਜ ਵਿੱਚ ਸੰਪੰਨ ਹੋਇਆ ਮੀਰੀ ਪੀਰੀ ਸੇਵਾ ਸਿਮਰਨ ਕਲੱਬ ਹੁਸ਼ਿਆਰਪੁਰ ਦੇ ਚੇਅਰਮੈਨ ਸਰਬਜੀਤ ਸਿੰਘ ਬਡਵਾਲ,ਜਸਵਿੰਦਰ ਸਿੰਘ ਪਰਮਾਰ ਜਨਰਲ ਸਕੱਤਰ, ਸਿੱਖ ਵੈਲਫੇਅਰ ਸੁਸਾਇਟੀ ਹੁਸ਼ਿਆਰਪੁਰ,ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਰਸ਼ਨ ਸਿੰਘ ਪਲਾਹਾ ਗੁਰਦੁਆਰਾ ਕਮੇਟੀ ਨੇ ਆਈ ਸੰਗਤ ਅਤੇ ਸਹਿਯੋਗ ਦੇਣ ਵਾਲੀਆਂ ਸੁਸਾਇਟੀਆਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ 5 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਦੁਆਰਾ ਸ੍ਰੀ ਹਰਿ ਜੀ ਸਹਾਇ ਟਿੱਬਾ ਸਾਹਿਬ ਵਿਖੇ ਵਿਸ਼ੇਸ਼ ਕੀਰਤਨ ਦੀਵਾਨ ਸਜਾਏ ਜਾਣਗੇ

ਫੋਟੋ ਅਜਮੇਰ ਦੀਵਾਨਾ

 

 

Leave a Reply

Your email address will not be published. Required fields are marked *