ਸਤਿਗੁਰ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ 13 ਫਰਵਰੀ 2026 ਨੂੰ ਸ਼ਰਧਾ ਪੂਰਵਕ ਮਨਾਇਆ ਜਾਵੇਗਾ : ਸੰਤ ਨਿਰਮਲ ਦਾਸ ਬਾਬੇ ਜੋੜੇ 

ਸਤਿਗੁਰ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ 13 ਫਰਵਰੀ 2026 ਨੂੰ ਸ਼ਰਧਾ ਪੂਰਵਕ ਮਨਾਇਆ ਜਾਵੇਗਾ : ਸੰਤ ਨਿਰਮਲ ਦਾਸ ਬਾਬੇ ਜੋੜੇ 

ਹੁਸ਼ਿਆਰਪੁਰ / ਚੂਹੜਵਾਲੀ 21 ਨਵੰਬਰ (ਤਰਸੇਮ ਦੀਵਾਨਾ ) – ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ.ਪੰਜਾਬ ਦੀ ਵਿਸ਼ੇਸ਼ ਮੀਟਿੰਗ ਮੁੱਖ ਦਫਤਰ ਸ੍ਰੀ ਗੁਰੂ ਰਵਿਦਾਸ ਪਬਲਿਕ ਸਕੂਲ ਚੂਹੜਵਾਲੀ ਵਿਖੇ ਚੇਅਰਮੈਨ ਸੰਤ ਸਰਵਣ ਦਾਸ ਬੋਹਣ, ਸੰਤ ਨਿਰਮਲ ਦਾਸ ਬਾਬੇਜੋੜੇ ਪ੍ਰਧਾਨ ਦੀ ਪ੍ਰਧਾਨਗੀ

ਹੇਠ ਹੋਈ। ਇਸ ਮੌਕੇ ਸੁਸਾਇਟੀ ਦੇ ਕਾਰਜਾਂ ਦੀ ਸਮੀਖਿਆ ਕੀਤੀ ਗਈ ਅਤੇ ਸਾਲ 2026 ਦੇ ਕਾਰਜਾਂ ਦੀ ਰੂਪ ਰੇਖਾ ਸਬੰਧੀ ਵਿਚਾਰ ਚਰਚਾ ਹੋਈ। ਇਸ ਮੌਕੇ ਸੰਤ ਨਿਰਮਲ ਦਾਸ ਬਾਬੇਜੋੜੇ ਪ੍ਰਧਾਨ ਨੇ ਦੱਸਿਆ ਕਿ ਨੌਂਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਮਹਾਰਾਜ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮ ਸ੍ਰੀ ਧੰਨ ਧੰਨ ਸਤਿਗੁਰੂ ਰਵਿਦਾਸ ਮਹਾਰਾਜ ਜੀ ਬੇਗਮਪੁਰਾ ਸਦਨ ਸ੍ਰੀ ਚਰਨਛੋਹ ਖੁਰਾਲਗੜ ਸਾਹਿਬ ਵਿਖੇ ਬੜੀ ਸ਼ਰਧਾ ਪੂਰਵਕ ਮਨਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਛਤਰਛਾਇਆ ਹੇਠ ਖੁੱਲੇ ਪੰਡਾਲਾਂ ਵਿਚ ਕੀਰਤਨ ਦੇ ਦੀਵਾਨ ਸਜਾਏ ਜਾਣਗੇ ਜਿਸ ਵਿੱਚ ਰਾਗੀ ਢਾਡੀ,ਕਵਿਸ਼ਰੀ ਜਥੇ,ਕਥਾਵਾਚਕ ਸੰਗਤਾਂ ਨੂੰ ਇਤਿਹਾਸ ਨਾਲ ਜੋੜਨਗੇ। ਉਨਾਂ ਦੱਸਿਆ ਕਿ 350 ਸੁਖਮਨੀ ਸਾਹਿਬ ਜੀ ਦੇ ਪਾਠਾਂ ਦੀ ਅਰਦਾਸ ਹੋਵੇਗੀ। ਓਨਾਂ ਕਿਹਾ ਵੱਖ ਵੱਖ ਡੇਰਿਆਂ ਅਤੇ ਸੰਗਤਾਂ ਆਪਣੇ ਆਪਣੇ ਘਰਾਂ ਵਿਚ ਸੁਖਮਨੀ ਸਾਹਿਬ ਦੇ ਪਾਠ ਕਰਨਗੇ। ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ. ਪੰਜਾਬ ਵਲੋ ਇਕ ਹੋਰ ਮਤਾ ਪਾਸ ਕੀਤਾ ਕਿ ਸਤਿਗੁਰ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ 13 ਫਰਵਰੀ 2026 ਨੂੰ ਸ੍ਰੀ ਗੁਰੂ ਰਵਿਦਾਸ ਬੇਗਮਪੁਰਾ ਸਦਨ ਵਿਖੇ ਸ਼ਰਧਾ ਪੂਰਵਕ ਮਨਾਇਆ ਜਾਵੇਗਾ। ਸੁਸਾਇਟੀ ਵਲੋ ਹਰ ਸਾਲ ਦੀ ਤਰਾਂ ਮਹਾਨ ਇਤਿਹਾਸਕ ਦਮੜੀ ਸ਼ੋਭਾ ਯਾਤਰਾ 3 ਤੋਂ 5 ਅਪ੍ਰੈਲ 2026 ਨੂੰ ਹੋਵੇਗੀ ਜਿਸ ਲਈ ਸਰਬਸੰਮਤੀ ਨਾਲ ਸੰਗਤਾਂ ਲਈ ਟ੍ਰੇਨ ਬੁੱਕ ਕਰਨ ਦਾ ਫੈਸਲਾ ਕੀਤਾ ਗਿਆ ਹੈ।ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਵੱਲੋਂ ਸਮੂਹ ਸੰਤਾਂ ਮਹਾਂਪੁਰਸ਼ਾਂ,ਧਾਰਮਿਕ, ਸਮਾਜਿਕ, ਰਾਜਨੀਤਕ ਜਥੇਬੰਦੀਆਂ ਅਤੇ ਸੰਗਤਾਂ ਨੂੰ ਸਮਾਗਮਾਂ ਵਿਚ ਹੁੰਮ ਹੁਮਾ ਕੇ ਪਹੁੰਚਣ ਦੀ ਅਪੀਲ ਕੀਤੀ।ਇਸ ਮੌਕੇ ਸੰਤ ਸਰਵਣ ਦਾਸ ਸਲੇਮਟਾਵਰੀ ਸੀਨੀ ਮੀਤ ਪ੍ਰਧਾਨ, ਸੰਤ ਪਰਮਜੀਤ ਦਾਸ ਨਗਰ ਕੈਸ਼ੀਅਰ, ਸੰਤ ਬਲਵੰਤ ਸਿੰਘ ਡਿਗਰੀਆਂ ਮੀਤ ਪ੍ਰਧਾਨ, ਮਹੰਤ ਪ੍ਰਸ਼ੋਤਮ ਲਾਲ ਚੱਕ ਹਕੀਮ ਸਹਾਇਕ ਕੈਸ਼ੀਅਰ, ਸੰਤ ਰਮੇਸ਼ ਦਾਸ ਡੇਰਾ ਕਲਰਾਂ ਸ਼ੇਰਪੁਰ ਢਕੋਂ, ਸੰਤ ਜਗੀਰ ਸਿੰਘ ਸਰਬੱਤ ਭਲਾ ਆਸ਼ਰਮ ਨੰਦਾਚੌਰ, ਭੈਣ ਸੰਤੋਸ਼ ਕੁਮਾਰੀ ਪ੍ਰਧਾਨ “ਨਾਰੀ ਸ਼ਕਤੀ ਫਾਊਡੇਸ਼ਨ” ਅਤੇ ਬਿਲਡਿੰਗ ਇੰਚਾਰਜ, ਸੰਤ ਮਨੋਹਰ ਦਾਸ ਲਿੱਧੜਾਂ, ਸੰਤ ਸੰਸਾਰ ਚੰਦ ਲੜੋਏ, ਸੰਤ ਪ੍ਰੇਮ ਦਾਸ ਵੀ ਹਾਜ਼ਰ ਸਨ।

 

Leave a Reply

Your email address will not be published. Required fields are marked *