ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ*

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ*

*ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਸਾਹਨੇਵਾਲ ‘ਚ ਨਗਰ ਕੀਰਤਨ ‘ਚ ਹੋਏ ਸ਼ਾਮਲ ਹੋਏ* 

*ਸਾਹਨੇਵਾਲ, 21 ਨਵੰਬਰ* ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਨੌਵੇਂ ਸਿੱਖ ਗੁਰੂ, ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਆਯੋਜਿਤ ਵਿਸ਼ਾਲ ਨਗਰ ਕੀਰਤਨ ਦੇ ਸਾਹਨੇਵਾਲ ਸ਼ਹਿਰ ਵਿੱਚ ਦਾਖਲ ਹੋਣ ‘ਤੇ ਸੰਗਤਾਂ ਦਾ ਸੁਆਗਤ ਕਰਦਿਆਂ ਵਧਾਈ ਦਿੱਤੀ।

 

ਸੈਂਕੜੇ ਸ਼ਰਧਾਲੂਆਂ ਦੇ ਨਾਲ, ਕੈਬਨਿਟ ਮੰਤਰੀ ਨੇ ਹਿੰਦ ਦੀ ਚਾਦਰ, ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਾਲੀ ਪਾਲਕੀ ਸਾਹਿਬ ‘ਤੇ ਫੁੱਲਾਂ ਦੀ ਵਰਖਾ ਕੀਤੀ।ਨਗਰ ਕੀਰਤਨ ਨੂੰ ਪੰਜਾਬ ਸਰਕਾਰ ਦਾ ਇੱਕ ਇਤਿਹਾਸਕ ਉਪਰਾਲਾ ਦੱਸਦਿਆਂ, ਮੰਤਰੀ ਮੁੰਡੀਆਂ ਨੇ ਦੱਸਿਆ ਕਿ ਇਹ ਚਾਰ ਅਜਿਹੇ ਵਿਸ਼ਾਲ ਨਗਰ ਕੀਰਤਨਾਂ ਵਿੱਚੋਂ ਇੱਕ ਹੈ ਜੋ ਵੀਰਵਾਰ ਸਵੇਰੇ ਫਰੀਦਕੋਟ ਤੋਂ ਸ਼ੁਰੂ ਹੋਏ ਸਨ। ਉਨ੍ਹਾਂ ਪੰਜਾਬ ਭਰ ਅਤੇ ਇਸ ਤੋਂ ਬਾਹਰ ਦੇ ਲੋਕਾਂ ਨੂੰ 23-25 ਨਵੰਬਰ ਤੱਕ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਮੁੱਖ ਯਾਦਗਾਰੀ ਸਮਾਗਮਾਂ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ, ਜਿੱਥੇ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸਰਵਉੱਚ ਬਲੀਦਾਨ ਦੇ ਸਨਮਾਨ ਲਈ ਅਤੇ ਸੱਚਾਈ, ਹਿੰਮਤ, ਧਾਰਮਿਕ ਆਜ਼ਾਦੀ ਅਤੇ ਮਨੁੱਖਤਾ ਵਿੱਚ ਅਟੁੱਟ ਵਿਸ਼ਵਾਸ ਦੇ ਉਨ੍ਹਾਂ ਦੇ ਸਦੀਵੀ ਸੰਦੇਸ਼ ਨੂੰ ਫੈਲਾਉਣ ਲਈ ਕਈ ਪ੍ਰੋਗਰਾਮਾਂ ਦਾ ਆਯੋਜਨ ਕਰ ਰਹੀ ਹੈ।

Leave a Reply

Your email address will not be published. Required fields are marked *