ਜਲੰਧਰ ਪੁਲਿਸ ਅਤੇ ਗੈਂਗਸਟਰ ਵਿਚਕਾਰ ਹੋਈ ਮੁੱਠਭੇੜ, ਗੈਂਗਸਟਰ ਹੋਇਆ ਜ਼ਖਮੀ
ਜਲੰਧਰ (ਸੁਨੀਲ ਕੁਮਾਰ)
ਜਲੰਧਰ ਵਿੱਚ ਗੁੰਡਾਗਰਦੀ ਅਤੇ ਕਤਲ ਜਿਹੀਆਂ ਵਾਰਦਾਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਇਹੋ ਜਿਹਾ ਹੀ ਇੱਕ ਮਾਮਲਾ ਗੁਰਾਇਆ ਤੋਂ ਆਇਆ ਹੈ ਜਿੱਥੇ ਕਿ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ ਹੈ। ਜਾਣਕਾਰੀ ਅਨੁਸਾਰ, ਮੁਕਾਬਲੇ ਦੌਰਾਨ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ਼ ਗੋਪੀ ਦੀ ਲੱਤ ਵਿੱਚ ਗੋਲ਼ੀ ਲੱਗੀ ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗੁਰਪ੍ਰੀਤ ਸਿੰਘ ਉਰਫ਼ ਗੋਪੀ ਖ਼ਿਲਾਫ਼ ਪੰਜ ਮਾਮਲੇ ਦਰਜ ਹਨ, ਜਿਨ੍ਹਾਂ ਵਿੱਚ ਨਸ਼ਾ ਤਸਕਰੀ ਅਤੇ ਝਗੜਾ ਸ਼ਾਮਲ ਹੈ, ਅਤੇ ਉਹ ਕਾਫ਼ੀ ਸਮੇਂ ਤੋਂ ਫਰਾਰ ਸੀ। ਰਿਪੋਰਟਾਂ ਅਨੁਸਾਰ, ਗੁਰਾਇਆ ਪੁਲਿਸ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਇਲਾਕੇ ਵਿੱਚ ਘੁੰਮ ਰਿਹਾ ਹੈ। ਇਸ ਦੇ ਸਬੰਧ ਵਿੱਚ ਪੁਲਿਸ ਨੇ ਜਗ੍ਹਾ ਜਗ੍ਹਾ ਨਾਕਾਬੰਦੀ ਕੀਤੀ ਬਾਅਦ ਵਿੱਚ ਪੁਲਿਸ ਨੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ। ਪੁਲਿਸ ਨੇ ਉਸ ਕੋਲੋਂ ਇੱਕ .32-ਕੈਲੀਬਰ ਪਿਸਤੌਲ ਅਤੇ ਇੱਕ ਗੱਡੀ ਬਰਾਮਦ ਕੀਤੀ।
