ਪੁਲਿਸ ਕਮਿਸ਼ਨਰ ਜਲੰਧਰ ਵੱਲੋਂ ਨਾਬਾਲਿਗ ਲੜਕੀ ਨਾਲ ਜਿਨਸੀ ਸ਼ੋਸ਼ਣ ਤੇ ਕਤਲ ਦੇ ਮਾਮਲੇ ਵਿੱਚ ਅਣਗਹਿਲੀ ਕਰਨ ਵਾਲੇ ASI ਮੰਗਤ ਰਾਮ ਨੂੰ ਤੁਰੰਤ ਪ੍ਰਭਾਵ ਨਾਲ ਨੌਕਰੀ ਤੋਂ ਡਿਸਮਿਸ ਕਰ ਦਿੱਤਾ ਗਿਆ ਹੈ ਅਤੇ ਦੋ ਪੀ.ਸੀ.ਆਰ ਮੁਲਾਜ਼ਮ ਮੁਅੱਤਲ*

*ਪੁਲਿਸ ਕਮਿਸ਼ਨਰ ਜਲੰਧਰ ਵੱਲੋਂ ਨਾਬਾਲਿਗ ਲੜਕੀ ਨਾਲ ਜਿਨਸੀ ਸ਼ੋਸ਼ਣ ਤੇ ਕਤਲ ਦੇ ਮਾਮਲੇ ਵਿੱਚ ਅਣਗਹਿਲੀ ਕਰਨ ਵਾਲੇ ASI ਮੰਗਤ ਰਾਮ ਨੂੰ ਤੁਰੰਤ ਪ੍ਰਭਾਵ ਨਾਲ ਨੌਕਰੀ ਤੋਂ ਡਿਸਮਿਸ ਕਰ ਦਿੱਤਾ ਗਿਆ ਹੈ ਅਤੇ ਦੋ ਪੀ.ਸੀ.ਆਰ ਮੁਲਾਜ਼ਮ ਮੁਅੱਤਲ*

`ਜਲੰਧਰ, 27 ਨਵੰਬਰ (ਸੁਨੀਲ ਕੁਮਾਰ)`ਪੁਲਿਸ ਕਮਿਸ਼ਨਰ ਜਲੰਧਰ, ਸ਼੍ਰੀਮਤੀ ਧਨਪ੍ਰੀਤ ਕੌਰ ਵੱਲੋਂ ਬਸਤੀ ਬਾਵਾ ਖੇਲ ਵਿਚ ਨਾਬਾਲਿਗ ਲੜਕੀ ਨਾਲ ਜਿਨਸੀ ਸ਼ੋਸ਼ਣ ਤੇ ਕਤਲ ਦੇ ਮਾਮਲੇ ਵਿੱਚ ਅਣਗਹਿਲੀ ਕਰਨ ਵਾਲੇ ASI ਮੰਗਤ ਰਾਮ ਵਿਰੁੱਧ ਕੜੀ ਕਾਰਵਾਈ ਕਰਦੇ ਹੋਏ ਉਸਨੂੰ ਨੌਕਰੀ ਤੋਂ ਡਿਸਮਿਸ ਕਰ ਦਿੱਤਾ ਗਿਆ ਹੈ। ਇਸ ਤੋ ਇਲਾਵਾ ਦੋ ਪੀਸੀਆਰ ਦੇ ਪੁਲਿਸ ਮੁਲਾਜਮਾਂ ਨੂੰ ਮੁਅੱਤਲ ਕਰਕੇ ਉਹਨਾਂ ਖਿਲਾਫ ਵਿਭਾਗੀ ਕਾਰਵਾਈ ਕੀਤੀ ਜਾ ਰਹੀ ਹੈ।ਇਹ ਕਦਮ ਘਟਨਾ ਦੀ ਗੰਭੀਰਤਾ ਅਤੇ ਜਾਂਚ ਪ੍ਰਕਿਰਿਆ ਦੌਰਾਨ ਸਾਹਮਣੇ ਆਈ ਲਾਪਰਵਾਹੀ ਨੂੰ ਧਿਆਨ ਵਿੱਚ ਰੱਖਦਿਆਂ ਤੁਰੰਤ ਪ੍ਰਭਾਵ ਨਾਲ ਚੁੱਕਿਆ ਗਿਆ। ਪੁਲਿਸ ਕਮਿਸ਼ਨਰ ਨੇ ਸਪਸ਼ਟ ਕਿਹਾ ਹੈ ਕਿ ਅਪਰਾਧਾਂ ਦੇ ਮਾਮਲਿਆਂ ਵਿੱਚ ਜਰਾ ਵੀ ਲਾਪਰਵਾਹੀ ਜਾਂ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਜਾਂਚ ਦੌਰਾਨ ਸਾਹਮਣੇ ਆਇਆ ਕਿ ASI ਮੰਗਤ ਰਾਮ ਵੱਲੋਂ ਮੋਕਾ ਪਰ ਬਣਦੀ ਪੁਲਿਸ ਕਾਰਵਾਈ ਨਹੀ ਕੀਤੀ ਗਈ ਅਤੇ ਨਾ ਹੀ ਸੀ.ਸੀ.ਟੀ.ਵੀ ਫੁਟੇਜ ਨੂੰ ਧਿਆਨ ਨਾਲ ਦੇਖਿਆ ਗਿਆ।ਇਸ ਤਰ੍ਹਾਂ ਦੀ ਲਾਪਰਵਾਹੀ ਨਾ ਸਿਰਫ਼ ਪੁਲਿਸ ਵਿਭਾਗ ਦੀ ਛਵੀ ਨੂੰ ਖਰਾਬ ਕਰਦੀ ਹੈ, ਸਗੋਂ ਨਿਆਂ ਦੀ ਪ੍ਰਕਿਰਿਆ ਨੂੰ ਵੀ ਪ੍ਰਭਾਵਿਤ ਕਰਦੀ ਹੈ। ਇਸ ਲਈ ਜ਼ੀਰੋ-ਟੋਲਰੈਂਸ ਨੀਤੀ ਅਧੀਨ ਤੁਰੰਤ ਇਸ ਕਰਮਚਾਰੀ ਦੇ ਖਿਲਾਫ ਡਿਸਮਿਸ ਦੀ ਕਾਰਵਾਈ ਕੀਤੀ ਗਈ ਹੈ।

Leave a Reply

Your email address will not be published. Required fields are marked *