ਨਸ਼ੇ ਦੇ ਸਮਗਲਰਾਂ ਵੱਲੋਂ ਧੜੱਲੇ ਨਾਲ ਨਸ਼ਾ ਵੇਚ ਕੇ ਪੰਜਾਬ ਦੀ ਨੌਜਵਾਨ ਪੀੜੀ ਨੂੰ ਬਰਬਾਦ ਕੀਤਾ ਜਾ ਰਿਹਾ ਹੈ : ਵਿਸ਼ਵਨਾਥ ਬੰਟੀ

ਨਸ਼ੇ ਦੇ ਸਮਗਲਰਾਂ ਵੱਲੋਂ ਧੜੱਲੇ ਨਾਲ ਨਸ਼ਾ ਵੇਚ ਕੇ ਪੰਜਾਬ ਦੀ ਨੌਜਵਾਨ ਪੀੜੀ ਨੂੰ ਬਰਬਾਦ ਕੀਤਾ ਜਾ ਰਿਹਾ ਹੈ : ਵਿਸ਼ਵਨਾਥ ਬੰਟੀ

ਹੁਸ਼ਿਆਰਪੁਰ 1 ਦਸੰਬਰ ( ਤਰਸੇਮ ਦੀਵਾਨਾ ) – ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ ਅਤੇ ਅਜੇ ਵੀ ਪੰਜਾਬ ਵਿਚ ਨਸ਼ਿਆਂ ਦਾ ਕਾਲਾ ਕਾਰੋਬਾਰ ਧੜੱਲੇ ਨਾਲ ਚੱਲ ਰਿਹਾ ਹੈ ਅਤੇ ਆਏ ਦਿਨ ਨੌਜਵਾਨਾਂ ਦੀਆ ਨਸ਼ੇ ਦੀ ਓਵਰਡੋਜ਼ ਨਾਲ ਮੌਤਾ ਹੋ ਰਹੀਆ ਹਨ । ਜਦਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਲੋਕਾਂ ਨੂੰ ਸਿਰਫ਼ ਚੁਟਕਲੇ ਸੁਣਾਕੇ ਕਰਕੇ ਸਮਾਂ ਲੰਘਾ ਰਹੇ ਹਨ। ਇਹਨਾਂ ਗੱਲਾਂ ਦਾ ਪ੍ਰਗਟਾਵਾ ਉੱਘੇ ਸਮਾਜ ਸੇਵਕ ਪ੍ਰਧਾਨ ਗਊਸ਼ਾਲਾ ਅਤੇ ਕਾਂਗਰਸ ਪਾਰਟੀ ਦੇ ਉੱਘੇ ਆਗੂ ਵਿਸ਼ਵਨਾਥ ਬੰਟੀ ਨੇ ਸਾਡੇ ਪੱਤਰਕਾਰ ਨਾਲ ਇੱਕ ਮੁਲਾਕਾਤ ਦੌਰਾਨ ਕੀਤਾ ! ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਐਲਾਨ ਕੀਤਾ ਗਿਆ ਸੀ ਕਿ ਪੰਜਾਬ ਵਿਚ ਨਸ਼ੇ ਦਾ ਮੁਕੰਮਲ ਖਾਤਮਾ ਕੀਤਾ ਜਾਵੇਗਾ ਅਤੇ ਨਸ਼ਾ ਵੇਚਣ ਵਾਲਿਆ ਨੂੰ ਗ੍ਰਿਫਤਾਰ ਕਰਕੇ ਜੇਲਾਂ ਦੀਆਂ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ ਲੇਕਿਨ ਬੜੀ ਸ਼ਰਮ ਦੀ ਗੱਲ ਹੈ ਕਿ ਕਰੀਬ ਚਾਰ ਸਾਲ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਪੰਜਾਬ ਨਸ਼ਾ ਮੁਕਤ ਨਹੀਂ ਹੋ ਸਕਿਆ ਸਗੋਂ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਨਲਾਇਕੀ ਕਰਕੇ ਪੰਜਾਬ ਵਿਚ ਨਸ਼ਿਆਂ ਦਾ ਕਾਰੋਬਾਰ ਹੋਰ ਜਿਆਦਾ ਪ੍ਰਫੁੱਲਤ ਹੋਇਆ ਹੈ ਅਤੇ ਸਮਗਲਰਾਂ ਵੱਲੋਂ ਧੜੱਲੇ ਨਾਲ ਨਸ਼ੇ ਵੇਚ ਕੇ ਪੰਜਾਬ ਦੀ ਨੌਜਵਾਨ ਪੀੜੀ ਨੂੰ ਬਰਬਾਦ ਕੀਤਾ ਜਾ ਰਿਹਾ ਹੈ।

ਜਿਸ ਕਰਕੇ ਕਈ ਨੌਜਵਾਨ ਮੌਤ ਦੇ ਮੂੰਹ ਵਿਚ ਜਾ ਚੁੱਕੇ ਹਨ ਜਿਸ ਤੋ ਇਹ ਜ਼ਾਹਿਰ ਹੋ ਰਿਹਾ ਹੈ ਕਿ ਨਸ਼ੇ ਦਾ ਕਾਰੋਬਾਰ ਬੰਦ ਨਹੀਂ ਹੋਇਆ ਉਹਨਾਂ ਕਿਹਾ ਕਿ ਇੱਕ ਪਾਸੇ ਤਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ਿਆਂ ਨੂੰ ਖਤਮ ਕਰਨ ਅਤੇ ਯੁੱਧ ਨਸ਼ਿਆਂ ਵਿਰੁੱਧ ਦੇ ਸਾਰਥਕ ਨਤੀਜੇ ਨਿਕਲਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਦੂਸਰੇ ਪਾਸੇ ਲਗਾਤਾਰ ਨੌਜਵਾਨ ਪੀੜੀ ਨਸ਼ਿਆਂ ਦੀ ਲਪੇਟ ਵਿਚ ਆਉਣ ਕਰਕੇ ਆਪਣੀਆਂ ਕੀਮਤੀ ਜਾਨਾਂ ਗੁਆ ਰਹੀ ਹੈ। ਉਹਨਾਂ ਕਿਹਾ ਕਿ ਨਸ਼ਾ ਵੇਚਣ ਵਾਲੇ ਸਮਗਲਰਾਂ ਉੱਪਰ ਕਤਲ ਦਾ ਮੁਕੱਦਮਾ ਦਰਜ ਕੀਤਾ ਜਾਵੇ। ਉਹਨਾਂ ਕਿਹਾ ਕਿ ਪੰਜਾਬ ਵਿੱਚ ਏਨੀਆਂ ਮੌਤਾਂ ਹੋਣ ਦੇ ਬਾਵਜੂਦ ਵੀ ਸਰਕਾਰ ਨੇ ਕੋਈ ਠੋਸ ਕਦਮ ਨਹੀਂ ਚੁੱਕਿਆ ਅਤੇ ਨਾ ਹੀ ਸਰਕਾਰ ਦੇ ਕਿਸੇ ਨੁਮਾਇੰਦੇ ਨੇ ਇਨ੍ਹਾਂ ਪੀੜਤ ਪਰਿਵਾਰਾਂ ਦੀ ਕੋਈ ਸਾਰ ਲਈ। ਜਿਸ ਤੋਂ ਸਿੱਧ ਹੁੰਦਾ ਹੈ ਕਿ ਮਾਨ ਸਰਕਾਰ ਨਸ਼ਿਆਂ ਨੂੰ ਖਤਮ ਕਰਨ ਲਈ ਕਿੰਨੀ ਕ ਚਿੰਤਤ ਹੈ

 

Leave a Reply

Your email address will not be published. Required fields are marked *