ਜਹਾਨਖੇਲਾ ਜੋਨ ਤੋਂ ਅਕਾਲੀ ਉਮੀਦਵਾਰ ਇਕਬਾਲ ਸਿੰਘ ਨੇ ਨਾਮਜਦਗੀ ਪੱਤਰ ਦਾਖਿਲ ਕੀਤੇ

ਜਹਾਨਖੇਲਾ ਜੋਨ ਤੋਂ ਅਕਾਲੀ ਉਮੀਦਵਾਰ ਇਕਬਾਲ ਸਿੰਘ ਨੇ ਨਾਮਜਦਗੀ ਪੱਤਰ ਦਾਖਿਲ ਕੀਤੇ

ਅਕਾਲੀ ਦਲ ਪੂਰੀ ਤਾਕਤ ਤੇ ਇਕਜੁੱਟਤਾ ਨਾਲ ਲੜੇਗਾ ਇਹ ਚੋਣ : ਲਾਲੀ ਬਾਜਵਾ, ਤਲਵਾੜ 

ਹੁਸ਼ਿਆਰਪੁਰ 3 ਦਸੰਬਰ ( ਤਰਸੇਮ ਦੀਵਾਨਾ ) – ਜਿਲ੍ਹਾ ਪ੍ਰੀਸ਼ਦ ਦੀ ਚੋਣ ਨੂੰ ਲੈ ਕੇ ਅਕਾਲੀ ਦਲ ਵੱਲੋਂ ਲਗਾਤਾਰ ਸਰਗਰਮੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਇਸੇ ਕੜੀ ਤਹਿਤ ਜਿਲ੍ਹਾ ਪ੍ਰੀਸ਼ਦ ਦੇ ਜਹਾਨਖੇਲਾ ਜੋਨ ਤੋਂ ਪਾਰਟੀ ਦੇ ਉਮੀਦਵਾਰ ਇਕਬਾਲ ਸਿੰਘ ਗੋਪੀ ਵੱਲੋਂ ਦਾਖਿਲ ਕੀਤੇ ਗਏ ਨਾਮਜਦਗੀ ਪੱਤਰ ਸਮੇਂ ਸਮੂਹ ਲੀਡਰਸ਼ਿਪ ਨੇ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ, ਇਸ ਮੌਕੇ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਸ਼ਹਿਰ ਜਤਿੰਦਰ ਸਿੰਘ ਲਾਲੀ ਬਾਜਵਾ, ਸੰਜੀਵ ਤਲਵਾੜ ਉਪ ਪ੍ਰਧਾਨ ਪੰਜਾਬ , ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ ਪ੍ਰਧਾਨ ਐਸਸੀ ਵਿੰਗ, ਜਗਤਾਰ ਸਿੰਘ, ਜਪਿੰਦਰ ਅਟਵਾਲ, ਕੁਲਦੀਪ ਸਿੰਘ ਬੱਬੂ ਬਜਵਾੜਾ ਆਦਿ ਆਗੂ ਮੌਜੂਦ ਸਨ । ਇਸ ਮੌਕੇ ਲਾਲੀ ਬਾਜਵਾ ਤੇ ਸੰਜੀਵ ਤਲਵਾੜ ਨੇ ਕਿਹਾ ਕਿ ਅਕਾਲੀ ਦਲ ਪੂਰੀ ਤਾਕਤ ਨਾਲ ਜਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀ ਹੋਣ ਜਾ ਰਹੀ ਚੋਣ ਨੂੰ ਲੜਨ ਜਾ ਰਿਹਾ ਹੈ, ਉਨ੍ਹਾਂ ਕਿਹਾ ਕਿ ਸੂਬਾ ਵਾਸੀ ਜਾਣ ਚੁੱਕੇ ਹਨ ਕਿ ਪੰਜਾਬ ਦਾ ਭਲਾ ਅਕਾਲੀ ਦਲ ਤੋਂ ਇਲਾਵਾ ਹੋਰ ਕੋਈ ਸਿਆਸੀ ਜਮਾਤ ਨਹੀਂ ਕਰ ਸਕਦੀ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਪੂਰੀ ਇਕਜੁੱਟਤਾ ਨਾਲ ਇਹ ਚੋਣ ਲੜਨ ਜਾ ਰਹੀ ਹੈ। ਇਸ ਸਮੇਂ ਸੰਜੀਵ ਤਲਵਾੜ ਨੇ ਕਿਹਾ ਕਿ ਸੂਬੇ ਦੀ ਆਪ ਸਰਕਾਰ ਤੋਂ ਲੋਕਾਂ ਦਾ ਵਿਸ਼ਵਾਸ਼ ਖਤਮ ਹੋ ਚੁੱਕਾ ਹੈ।

ਫੋਟੋ ਅਜਮੇਰ ਦੀਵਾਨਾ

Leave a Reply

Your email address will not be published. Required fields are marked *