ਸੇਂਟ ਕਬੀਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚੱਗਰਾਂ ਵਿਖੇ ਟ੍ਰੈਫਿਕ ਨਿਯਮਾਂ ਸੰਬੰਧੀ ਸੈਮੀਨਾਰ ਲਗਾਇਆ !

ਹੁਸ਼ਿਆਰਪੁਰ 3 ਦਸੰਬਰ ( ਤਰਸੇਮ ਦੀਵਾਨਾ ) – ਸੀਨੀਅਰ ਪੁਲਿਸ ਕਪਤਾਨ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਲ.ਏ.ਐਸ.ਆਈ ਤੇਜਿੰਦਰ ਕੌਰ ਅਤੇ ਏ.ਐਸ.ਆਈ ਮਨੋਹਰ ਚੰਦ ਟ੍ਰੈਫਿਕ ਐਜੂਕੇਸ਼ਨ ਸੈਲ ਹੁਸ਼ਿਆਰੁਪਰ ਵੱਲੋਂ ਸੇਂਟ ਕਬੀਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚੱਗਰਾਂ ਹੁਸ਼ਿਆਰਪੁਰ ਵਿਖੇ ਪ੍ਰਿੰਸੀਪਲ ਅਤੇ ਸਕੂਲ ਸਟਾਫ ਦੀ ਅਗਵਾਈ ਹੇਠ ਵਿਦਿਆਰਥੀਆਂ ਨਾਲ ਟ੍ਰੈਫਿਕ ਨਿਯਮਾਂ ਸੰਬੰਧੀ ਸੈਮੀਨਾਰ ਲਗਾਇਆ ਗਿਆ। ਇਸ ਦੌਰਾਨ ਬੱਚਿਆਂ ਨੂੰ ਪੰਜਾਬ ਸਰਕਾਰ ਵੱਲੋਂ ਆਈਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ। ਉਨ੍ਹਾ ਕਿਹਾ ਕਿ ਟ੍ਰੈਫਿਕ ਦੇ ਨਵੇਂ ਕਾਨੂੰਨ ਅਨੁਸਾਰ ਕੋਈ ਵੀ 18 ਸਾਲ ਤੋਂ ਘੱਟ ਉਮਰ ਦਾ ਵਿਦਿਆਰਥੀ ਕੋਈ ਵੀ ਗੇਅਰ ਵਾਲਾ ਵਹੀਕਲ ਨਾ ਚਲਾਵੇ, ਉਲੰਘਣਾ ਕਰਨ ਵਾਲੇ ਬੱਚਿਆਂ ਦੇ ਨਾਲ ਨਾਲ ਮਾਤਾ-ਪਿਤਾ ਜਾਂ ਵਹੀਕਲ ਦੇ ਮਾਲਕ ਨੂੰ ਭਾਰੀ ਜੁਰਮਾਨਾ ਭਰਨਾ ਪਵੇਗਾ ਅਤੇ ਨਾਲ ਮਿਲੇਗੀ ਤਿੰਨ ਸਾਲ ਦੀ ਸਜ਼ਾ । ਉਨ੍ਹਾਂ ਅੱਗੇ ਕਿਹਾ ਕਿ ਸਾਈਕਲ ਚਲਾਉਂਦੇ ਸਮੇਂ ਚੌਕਾਂ ਵਿੱਚ ਲੱਗੀਆਂ ਲਾਈਟਾ ਦੀ ਪਾਲਣਾ ਕਰਦੇ ਹੋਏ ਚੌਕ ਨੂੰ ਪਾਰ ਕੀਤਾ ਜਾਵੇ ਅਤੇ ਕਿਸੇ ਵੀ ਕਿਸਮ ਦੇ ਨਸ਼ੇ ਦਾ ਪ੍ਰਯੋਗ ਨਾ ਕਰਨ ਦੀ ਸਖ਼ਤ ਹਦਾਇਤ ਕੀਤੀ। ਉਨ੍ਹਾਂ ਫ਼ਰਿਸ਼ਤੇ ਸਕੀਮ 2024 ਅਧੀਨ ਰੋਡ ਐਕਸੀਡੈਂਟ ਵਿਚ ਜ਼ਖਮੀ ਵਿਆਕਤੀਆਂ ਨੂੰ ਮੁੱਢਲੀ ਸਹਾਇਤਾ ਦੇਣ ਅਤੇ ਹਸਪਤਾਲ ਵਿਚ ਦਾਖਲ ਕਰਵਾਉਣ ਸਬੰਧੀ ਜਾਗਰੂਕ ਕੀਤਾ ਅਤੇ ਬੱਚਿਆਂ ਨੂੰ ਹਦਾਇਤ ਕੀਤੀ ਕਿ ਆਪਣੇ ਮਾਤਾ-ਪਿਤਾ ਨੂੰ ਵੀ ਵਹੀਕਲ ਨੂੰ ਚਲਾਉਂਦੇ ਸਮੇਂ ਮੋਬਾਇਲ ਫੋਨ ਦੀ ਵਰਤੋਂ ਨਾ ਕਰਨ ਅਤੇ ਕਿਸੇ ਵੀ ਤਰ੍ਹਾਂ ਦਾ ਨਸ਼ਾ ਨਾ ਕਰਨ ਲਈ ਕਹਿਣ, ਕਿਉਂਕਿ ਉਲੰਘਣਾ ਕਰਨ ਵਾਲਿਆਂ ਦੇ ਖਿਲਾਫ ਮੋਟਰ ਵਹੀਕਲ ਐਕਟ ਤਹਿਤ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ । ਉਨ੍ਹਾਂ ਬੱਚਿਆਂ ਨੂੰ ਸਾਈਬਰ ਕ੍ਰਾਈਮ ਦੁਆਰਾ ਹੋ ਰਹੀਆਂ ਠੱਗੀਆਂ ਤੋ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ ਅਤੇ ਸਕੂਲੀ ਬੱਸਾਂ ਦੇ ਡਰਾਈਵਰਾਂ ਅਤੇ ਹੈਲਪਰਾ ਨੂੰ ਵੀ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜਾਗਰੂਕ ਕੀਤਾ ਤਾਂ ਜੋ ਰੋਜ਼ਾਨਾ ਹੋਣ ਵਾਲੇ ਰੋਡ ਐਕਸੀਡੈਂਟਾ ਵਿੱਚ ਹੋਣ ਵਾਲੇ ਜਾਨੀ ਮਾਲੀ ਨੁਕਸਾਨ ਤੋਂ ਬੱਚਿਆਂ ਜਾ ਸਕੇ ।
ਫੋਟੋ ਅਜਮਾਰ ਦੀਵਾਨਾ
