ਭਾਜਪਾ ਯੁਵਾ ਮੋਰਚਾ ਵੱਲੋਂ 8 ਮਈ ਨੂੰ ਅਟਵਾਲ ਦੇ ਹੱਕ ਵਿੱਚ 8 ਮਈ ਨੂੰ ਮੋਟਰਸਾਈਕਲ ਰੈਲੀ ਕੀਤੀ ਜਾਵੇਗੀ: ਕੰਵਰਵੀਰ ਸਿੰਘ ਟੌਹੜਾ

ਭਾਜਪਾ ਯੁਵਾ ਮੋਰਚਾ ਵੱਲੋਂ 8 ਮਈ ਨੂੰ ਅਟਵਾਲ ਦੇ ਹੱਕ ਵਿੱਚ 8 ਮਈ ਨੂੰ ਮੋਟਰਸਾਈਕਲ ਰੈਲੀ ਕੀਤੀ ਜਾਵੇਗੀ: ਕੰਵਰਵੀਰ ਸਿੰਘ ਟੌਹੜਾ

ਡਾ: ਰੈਨਾ ਅਤੇ ਰਾਜੇਸ਼ ਹਨੀ ਨੇ ਯੁਵਾ ਮੋਰਚਾ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆI

ਜਲੰਧਰ, 5 ਮਈ : (ਸੁਨੀਲ ਕੁਮਾਰ ) : ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਯੂਨਾਈਟਿਡ ਦੇ ਸਾਂਝੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਦੇ ਹੱਕ ਵਿਚ ਚੋਣ ਪ੍ਰਚਾਰ ਕਰਦੇ ਹੋਏ ਸਮੂਹ ਦਿੱਗਜ ਆਗੂ ਅਤੇ ਵਰਕਰ ਜਨਤਾ ਨੂੰ ਅਟਵਾਲ ਦੇ ਹੱਕ ਵਿਚ ਵੋਟਾਂ ਪਾਉਣ ਲਈ ਪ੍ਰੇਰਿਤ ਕਰ ਰਹੇ ਹਨ। ਇਸ ਕੜੀ ਵਿੱਚ ਭਾਰਤੀ ਜਨਤਾ ਯੁਵਾ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਇੰਜੀ. ਕੰਵਰਵੀਰ ਸਿੰਘ ਟੌਹੜਾ ਆਪਣੇ ਵਰਕਰਾਂ ਸਮੇਤ ਜਲੰਧਰ ਦੇ 9 ਵਿਧਾਨ ਸਭਾ ਹਲਕਿਆਂ ਵਿੱਚ ਰੋਜ਼ਾਨਾ ਚੋਣ ਪ੍ਰਚਾਰ ਕਰ ਰਹੇ ਹਨ ਅਤੇ ਰੋਜ਼ਾਨਾ ਵੱਖ-ਵੱਖ ਪ੍ਰੋਗਰਾਮ ਕਰਕੇ ਅਟਵਾਲ ਦੇ ਹੱਕ ਵਿੱਚ ਲੋਕਾਂ ਤੋਂ ਵੋਟਾਂ ਮੰਗ ਰਹੇ ਹਨ। ਭਾਰਤੀ ਜਨਤਾ ਯੁਵਾ ਮੋਰਚਾ ਪੰਜਾਬ ਵੱਲੋਂ ਚੋਣ ਪ੍ਰਚਾਰ ਦੀ ਇਸ ਕੜੀ ਵਿੱਚ ਸੋਮਵਾਰ 8 ਮਈ 2023 ਨੂੰ ਯੁਵਾ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਇੰਜੀ. ਕੰਵਰਵੀਰ ਸਿੰਘ ਟੌਹੜਾ ਦੀ ਪ੍ਰਧਾਨਗੀ ਹੇਠ ਜਲੰਧਰ ਦੇ 9 ਵਿਧਾਨ ਸਭਾ ਹਲਕਿਆਂ ਵਿੱਚ ਵਿਸ਼ਾਲ ਮੋਟਰ ਸਾਈਕਲ ਰੈਲੀਆਂ ਕੀਤੀਆਂ ਜਾਣਗੀਆਂ।
ਇਨ੍ਹਾਂ ਬਾਈਕ ਰੈਲੀਆਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਭਾਜਪਾ ਯੁਵਾ ਮੋਰਚਾ ਦੇ ਪ੍ਰਧਾਨ ਕੰਵਰਵੀਰ ਸਿੰਘ ਟੌਹੜਾ ਦੀ ਪ੍ਰਧਾਨਗੀ ਹੇਠ ਸਥਾਨਕ ਨਿੱਜੀ ਹੋਟਲ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿੱਚ ਯੁਵਾ ਮੋਰਚਾ ਵੱਲੋਂ ਜਲੰਧਰ ਲੋਕ ਸਭਾ ਹਲਕਿਆਂ ਦੇ ਐਲਾਨੇ ਗਏ ਇੰਚਾਰਜਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਭਾਜਪਾ ਦੇ ਕੌਮੀ ਸਕੱਤਰ ਤੇ ਭਾਜਪਾ ਪੰਜਾਬ ਦੇ ਸਹਿ-ਇੰਚਾਰਜ ਡਾ: ਨਰਿੰਦਰ ਸਿੰਘ ਰੈਨਾ ਅਤੇ ਭਾਜਪਾ ਦੇ ਸੂਬਾ ਸਕੱਤਰ ਐਡਵੋਕੇਟ ਰਾਜੇਸ਼ ਹਨੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨI ਉਨ੍ਹਾਂ ਇਨ੍ਹਾਂ ਮੋਟਰਸਾਈਕਲ ਰੈਲੀਆਂ ਦੀਆਂ ਤਿਆਰੀਆਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ ਅਤੇ ਕਮੀਆਂ ਨੂੰ ਪੂਰਾ ਕਰਨ ਲਈ ਹਦਾਇਤਾਂ ਦਿੱਤੀਆਂ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕੰਵਰਵੀਰ ਸਿੰਘ ਟੌਹੜਾ ਨੇ ਦੱਸਿਆ ਕਿ ਯੁਵਾ ਮੋਰਚਾ ਵਰਕਰਾਂ ਵੱਲੋਂ ਜਲੰਧਰ ਦੇ 9 ਵਿਧਾਨ ਸਭਾ ਹਲਕਿਆਂ ਵਿੱਚ ਵੱਖ-ਵੱਖ ਮੋਟਰ ਸਾਈਕਲ ਰੈਲੀਆਂ ਕੱਢੀਆਂ ਜਾਣਗੀਆਂ, ਜਿਸ ਵਿੱਚ 2 ਹਜ਼ਾਰ ਤੋਂ ਵੱਧ ਮੋਟਰ ਸਾਈਕਲ ਅਤੇ 4 ਹਜ਼ਾਰ ਤੋਂ ਵੱਧ ਲੋਕ ਸ਼ਮੂਲੀਅਤ ਕਰਨਗੇ। ਇਨ੍ਹਾਂ ਬਾਈਕ ਰੈਲੀਆਂ ‘ਚ ਭਾਜਪਾ ਦੀ ਰਾਸ਼ਟਰੀ ਅਤੇ ਸੂਬਾਈ ਲੀਡਰਸ਼ਿਪ ਵੀ ਸ਼ਿਰਕਤ ਕਰੇਗੀ। ਇਹ ਰੈਲੀਆਂ ਨੌਂ ਵਿਧਾਨ ਸਭਾ ਹਲਕਿਆਂ ਦੇ ਵੱਖ-ਵੱਖ ਖੇਤਰਾਂ ਵਿੱਚੋਂ ਲੰਘਣਗੀਆਂ ਅਤੇ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਦੇ ਹੱਕ ਵਿੱਚ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਗੀਆਂ। ਕੰਵਰਵੀਰ ਸਿੰਘ ਟੌਹੜਾ ਨੇ ਸਾਰਿਆਂ ਨੂੰ ਇਨ੍ਹਾਂ ਰੈਲੀਆਂ ਵਿੱਚ ਵਧ ਚੜ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ ਅਤੇ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦਾ ਵੀ ਸੱਦਾ ਦਿੱਤਾ।
ਇਸ ਮੌਕੇ ਭਾਰਤੀ ਜਨਤਾ ਯੁਵਾ ਮੋਰਚਾ ਦੇ ਜਨਰਲ ਸਕੱਤਰ ਅੱਬਾਸ ਸ਼ਾਕਿਰ, ਅਰਮਾਨਜੋਤ ਬਰਾੜ, ਮੀਤ ਪ੍ਰਧਾਨ ਸੁਖਬੀਰ ਸਿੰਘ, ਸਕੱਤਰ ਨਿਹਾਰਿਕਾ ਕਮਲ, ਆਸ਼ੂ ਅੰਬਾ, ਪ੍ਰੈੱਸ ਸਕੱਤਰ ਵਿਸ਼ਾਲ ਮਹਿਤਾ, ਕਾਲਜ ਆਊਟਰੀਚ ਸੈੱਲ ਦੇ ਇੰਚਾਰਜ ਹਰਮਨਜੀਤ ਮੀਤਾ, ਖਜ਼ਾਨਚੀ ਰਮਨ ਬਜਾਜ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *