19 ਸਾਲ ਤੋਂ ਠੇਕੇ ਤੇ ਕੰਮ ਕਰ ਰਹੇ ਫਾਰਮੇਸੀ ਅਫਸਰਾਂ ਵੱਲੋਂ ਸਿਵਲ ਸਰਜਨ ਰਾਹੀਂ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਸਰਕਾਰ ਨੂੰ ਭੇਜਿਆ 

19 ਸਾਲ ਤੋਂ ਠੇਕੇ ਤੇ ਕੰਮ ਕਰ ਰਹੇ ਫਾਰਮੇਸੀ ਅਫਸਰਾਂ ਵੱਲੋਂ ਸਿਵਲ ਸਰਜਨ ਰਾਹੀਂ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਸਰਕਾਰ ਨੂੰ ਭੇਜਿਆ 

ਹੁਸ਼ਿਆਰਪੁਰ 4 ਮਾਰਚ (ਤਰਸੇਮ ਦੀਵਾਨਾ )-ਫਾਰਮੇਸੀ ਅਫਸਰ ਐਸੋਸੀਏਸ਼ਨ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਫਾਰਮੇਸੀ ਅਫਸਰ ਐਸੋਸੀਏਸ਼ਨ ਜ਼ਿਲਾ ਇਕਾਈ ਹੁਸ਼ਿਆਰਪੁਰ ਵੱਲੋਂ ਜ਼ਿਲਾ ਸਕੱਤਰ ਹਰਪਾਲ ਸਿੰਘ ਭੱਟੀ ਦੀ ਅਗਵਾਈ ਹੇਠ ਪਿਛਲੇ 19 ਸਾਲ ਤੋਂ ਸਰਕਾਰ ਅਧੀਨ ਠੇਕੇ ਤੇ ਕੰਮ ਕਰ ਰਹੇ ਫਾਰਮੇਸੀ ਅਫਸਰਾਂ ਵੱਲੋਂ ਸਿਵਲ ਸਰਜਨ ਬਲਵੀਰ ਕੁਮਾਰ ਰਾਹੀਂ ਆਪਣੀਆਂ ਮੰਗਾਂ ਸਬੰਧੀ ਇਕ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਸਰਕਾਰ, ਸਿਹਤ ਮੰਤਰੀ ਪੰਜਾਬ, ਪ੍ਰਮੁੱਖ ਸਕੱਤਰ ਸਿਹਤ ਵਿਭਾਗ, ਡਾਇਰੈਕਟਰ (ਸਿਹਤ ਸੇਵਾਵਾਂ) ਨੂੰ ਭੇਜਿਆ ਗਿਆ।ਇਸ ਮੌਕੇ ਜ਼ਿਲਾ ਸਕੱਤਰ ਹਰਪਾਲ ਸਿੰਘ ਭੱਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਪਿਛਲੇ 19 ਸਾਲ ਤੋਂ ਸਰਕਾਰ ਅਧੀਨ ਠੇਕੇ ਉੱਤੇ ਕੰਮ ਕਰ ਰਹੇ ਹਨ। ਪੰਜਾਬ ਸਰਕਾਰ ਵੱਲੋਂ ਲਏ ਫੈਸਲੇ ਅਨੁਸਾਰ ਜੂਨ 2021 ਵਿੱਚ ਲਗਭਗ 600 ਫਾਰਮੇਸੀ ਅਫ਼ਸਰ ਪੇਂਡੂ ਪੰਚਾਇਤ ਅਤੇ ਵਿਕਾਸ ਵਿਭਾਗ ਤੋਂ ਸਿਹਤ ਵਿਭਾਗ ਵਿੱਚ ਸ਼ਿਫਟ ਕਰ ਦਿੱਤੇ ਗਏ ਸੀ।ਸਰਕਾਰ ਵਲੋ ਕਰਮਚਾਰੀਆਂ ਦਾ ਡਿਊਟੀ ਦੇ ਨਾਂ ਤੇ ਮਾਨਸਿਕ ਅਤੇ ਆਰਥਿਕ ਸ਼ੋਸ਼ਣ ਕੀਤਾ ਜਾ ਰਿਹਾ ਅਤੇ ਡਿਊਟੀ ਦੇ ਨਾਂ ਤੇ ਬਿਨਾ ਟੀ. ਏ. ਅਤੇ ਡੀ. ਏ. ਦੇ 200/250 ਕਿਲੋਮੀਟਰ ਡਿਊਟੀ ਕਰਨ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ ਜਿਸਦਾ ਜਥੇਬੰਦੀ ਸਖ਼ਤ ਵਿਰੋਧ ਕਰਦੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਜੇਲ ਡਿਊਟੀ/ਮੇਲਾ ਡਿਊਟੀ/ਧਾਰਮਿਕ ਸਮਾਗਮ ਡਿਊਟੀ/ਵੀ ਆਈ ਪੀ ਡਿਊਟੀ/ਐਮਰਜੈਂਸੀ ਡਿਊਟੀ ਦੇ ਨਾਂ ਤੇ ਕਰਮਚਾਰੀਆਂ ਦਾ ਸੋਸ਼ਣ ਕੀਤਾ ਜਾ ਰਿਹਾ। ਜਿਸ ਨਾਲ ਸਾਡੇ ਮੁਲਾਜ਼ਮਾਂ ਵਿੱਚ ਭਾਰੀ ਗੁੱਸਾ ਅਤੇ ਨਿਰਾਸ਼ਾ ਪਾਈ ਜਾ ਰਹੀ ਹੈ।ਡਿਊਟੀ ਦੌਰਾਨ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਅਤੇ ਜਾਇਜ਼ ਮੰਗਾ ਦੇ ਸੰਬੰਧ ਵਿੱਚ ਸੰਬੰਧਤ ਅਧਿਕਾਰੀਆਂ ਅਤੇ ਸਰਕਾਰ ਪੱਧਰ ਤੱਕ ਆਵਾਜ਼ ਪਹੁੰਚਾਉਣ ਲਈ ਬਹੁਤ ਵਾਰ ਪਹੁੰਚ ਕੀਤੀ ਗਈ ਹੈ ਅਤੇ ਸਰਕਾਰ ਵਲੋ ਮੰਗਾ ਮੰਨਣ ਦਾ ਭਰੋਸਾ ਵੀ ਦਿੱਤਾ ਗਿਆ ਸੀ ਪਰ ਅਜੇ ਤਕ ਕੋਈ ਕਾਰਵਾਈ ਸਰਕਾਰ ਵਲੋ ਨਹੀਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜੇਕਰ ਸਰਕਾਰ ਨੇ ਇਸ ਮੰਗ ਪੱਤਰ ਰਾਹੀਂ ਸਾਡੀਆਂ ਮੰਗਾ ਦਾ ਨਿਪਟਾਰਾ ਜਲਦ ਤੋਂ ਜਲਦ ਨਾ ਕੀਤਾ ਤਾਂ ਸਾਨੂੰ ਮਜ਼ਬੂਰਨ ਵਿਭਾਗ ਦੇ ਹੈਡਕੁਆਰਟਰ ਸੈਕਟਰ 34 ਵਿਖੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਜਿਸ ਦੀ ਨਿਰੋਲ ਜਿੰਮੇਵਾਰੀ ਸੂਬਾ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਸਿਵਲ ਸਰਜਨ ਦੇ ਪੀ. ਏ. ਸਤਪਾਲ ਸਿੰਘ, ਜ਼ਿਲਾ ਸਕੱਤਰ ਹਰਪਾਲ ਸਿੰਘ ਭੱਟੀ, ਪਰਮਜੀਤ ਸਿੰਘ, ਸਿਕੰਦਰ ਸਿੰਘ, ਸੁੱਖਵਿੰਦਰ ਸਿੰਘ, ਮੇਜਰ ਸਿੰਘ ਆਦਿ ਹਾਜ਼ਰ ਸਨ।

 

 

 

Leave a Reply

Your email address will not be published. Required fields are marked *