14 ਦਸੰਬਰ ਨੂੰ ਹੋਣਗੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ 

14 ਦਸੰਬਰ ਨੂੰ ਹੋਣਗੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ 

ਜਲੰਧਰ (ਸੁਨੀਲ ਕੁਮਾਰ)ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ 14 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਜ਼ਿਲ੍ਹਾ ਜਲੰਧਰ ਵਿੱਚ ਪੜਤਾਲ ਅਤੇ ਨਾਮਜ਼ਦਗੀ ਪੱਤਰ ਵਾਪਸ ਲੈਣ ਉਪਰੰਤ ਕੁੱਲ 669 ਉਮੀਦਵਾਰ ਚੋਣ ਲੜਨਗੇ।

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਅਤੇ ਨਾਮਜ਼ਦਗੀਆਂ ਵਾਪਸ ਲੈਣ ਉਪਰੰਤ ਜ਼ਿਲ੍ਹਾ ਪ੍ਰੀਸ਼ਦ ਲਈ ਕੁੱਲ 83 ਅਤੇ ਪੰਚਾਇਤ ਸੰਮਤੀਆਂ ਲਈ ਕੁੱਲ 586 ਉਮੀਦਵਾਰ ਚੋਣਾਂ ਲੜਨਗੇ।

ਡਾ. ਅਗਰਵਾਲ ਨੇ ਦੱਸਿਆ ਕਿ ਵੋਟਾਂ 14 ਦਸੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਬੈਲਟ ਪੇਪਰਾਂ ਦੀ ਵਰਤੋਂ ਨਾਲ ਪੈਣਗੀਆਂ, ਜਿਸ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਦੇ 21 ਅਤੇ 11 ਪੰਚਾਇਤ ਸੰਮਤੀਆਂ ਦੇ 188 ਜ਼ੋਨਾਂ ਦੀਆਂ ਚੋਣਾਂ ਦੌਰਾਨ ਵੋਟਰਾਂ ਦੀ ਸਹੂਲਤ ਲਈ ਕੁੱਲ 1209 ਪੋਲਿੰਗ ਬੂਥ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਪੋਲ ਹੋਈਆਂ ਵੋਟਾਂ ਦੀ ਗਿਣਤੀ 17 ਦਸੰਬਰ ਨੂੰ ਸਵੇਰੇ 8 ਵਜੇ ਤੋਂ ਹੋਵੇਗੀ।

Leave a Reply

Your email address will not be published. Required fields are marked *