ਜਲੰਧਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ਼੍ਰੀ ਮੋਹਿੰਦਰ ਭਗਤ, ਪੰਜਾਬ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਚੰਦਨ ਗਰੇਵਾਲ, ਮੇਅਰ ਸ਼੍ਰੀ ਵਿਨੀਤ ਧੀਰ, ਚੇਅਰਮੈਨ ਪੰਜਾਬ ਮੁਸਲਿਮ ਵੈੱਲਫੇਅਰ ਡਿਵੈਲਪਮੈਂਟ ਬੋਰਡ ਸ਼੍ਰੀ ਅਬਦੁਲ ਬਾਹਰੀ ਸਲਮਾਨੀ ਅਤੇ ਸੀਨੀਅਰ ‘ਆਪ’ ਆਗੂ ਸ਼੍ਰੀ ਨਿਤਿਨ ਕੋਹਲੀ ਵੱਲੋਂ ਅੱਜ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਜੀ ਨੂੰ ਉਨ੍ਹਾਂ ਦੇ ਮਹਾ ਪ੍ਰੀ ਨਿਰਵਾਣ ਦਿਵਸ ’ਤੇ ਡਾ. ਬੀ.ਆਰ. ਅੰਬੇਡਕਰ ਚੌਕ ਵਿਖੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।

ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਲੋਕਾਂ ਖਾਸ ਕਰ ਨੌਜਵਾਨਾਂ ਨੂੰ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਜੀ ਦੇ ਜੀਵਨ ਅਤੇ ਇਨਕਲਾਬੀ ਦ੍ਰਿਸ਼ਟੀਕੋਣ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ।ਡਾ. ਅੰਬੇਡਕਰ ਜੀ ਦੇ ਯੋਗਦਾਨਾਂ ‘ਤੇ ਚਾਨਣਾ ਪਾਉਂਦਿਆਂ ਸ਼੍ਰੀ ਭਗਤ ਨੇ ਕਿਹਾ ਕਿ ਉਨ੍ਹਾਂ ਵੱਲੋਂ ਦਿੱਤੇ ਗਏ ਸਮਾਨਤਾ, ਸਮਾਜਿਕ ਨਿਆਂ ਅਤੇ ਮਹਿਲਾ ਸਸ਼ਕਤੀਕਰਨ ਦੇ ਸਿਧਾਂਤਾਂ ਨੇ ਭਾਰਤ ਦੀ ਤਕਦੀਰ ਨੂੰ ਗਹਿਰਾਈ ਨਾਲ ਆਕਾਰ ਦਿੱਤਾ ਅਤੇ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਵਜੋਂ ਇਸ ਦੀ ਨੀਂਹ ਮਜ਼ਬੂਤ ਕੀਤੀ। ਉਨ੍ਹਾਂ ਨਾਗਰਿਕਾਂ ਨੂੰ ਰੋਜ਼ਾਨਾ ਦੇ ਜੀਵਨ ਵਿੱਚ ਬਾਬਾ ਸਾਹਿਬ ਦੇ ਆਦਰਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਿਧਾਂਤਾਂ ਅਨੁਸਾਰ ਜੀਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

Leave a Reply

Your email address will not be published. Required fields are marked *