ਚਰਨਛੋਹ ਸੱਚਖੰਡ ਬੇਗਮਪੁਰਾ ਸ੍ਰੀ ਖੁਰਾਲਗੜ ਸਾਹਿਬ ਲਈ ਸੰਤ ਪਰਮਜੀਤ ਦਾਸ ਨਗਰ ਵਲੋੰ 50 ਹਜ਼ਾਰ ਰੁਪਏ ਸੇਵਾ ਕੀਤੀ  

ਚਰਨਛੋਹ ਸੱਚਖੰਡ ਬੇਗਮਪੁਰਾ ਸ੍ਰੀ ਖੁਰਾਲਗੜ ਸਾਹਿਬ ਲਈ ਸੰਤ ਪਰਮਜੀਤ ਦਾਸ ਨਗਰ ਵਲੋੰ 50 ਹਜ਼ਾਰ ਰੁਪਏ ਸੇਵਾ ਕੀਤੀ  

ਹੁਸ਼ਿਆਰਪੁਰ / ਸ਼੍ਰੀ ਖੁਰਾਲਗੜ੍ਹ ਸਾਹਿਬ 13 ਦਸੰਬਰ ( ਤਰਸੇਮ ਦੀਵਾਨਾ ) – ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਚਰਨਛੋਹ ਸੱਚਖੰਡ ਬੇਗਮਪੁਰਾ ਸ੍ਰੀ ਖੁਰਾਲਗੜ ਸਾਹਿਬ ਵਿਖੇ ਸੰਤ ਪਰਮਜੀਤ ਦਾਸ ਡੇਰਾ ਸੰਤ ਮੇਲਾ ਰਾਮ ਨਗਰ ਕੈਸ਼ੀਅਰ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ ਭਾਰੀ ਸੰਗਤਾਂ ਨਾਲ ਸੱਚਖੰਡ ਸ੍ਰੀ ਬੇਗਮਪੁਰਾ ਪਹੁੰਚੇ ਅਤੇ ਗੁਰੂ ਮਹਾਰਾਜ ਦਾ ਸ਼ੁਕਰਾਨਾ ਕਰਦਿਆਂ 50 ਹਜਾਰ ਰੁਪਏ ਦੀ ਸੇਵਾ ਦਾ ਯੋਗਦਾਨ ਪਾਇਆ ਗਿਆ। ਇਸ ਮੌਕੇ ਸੰਤ ਪਰਮਜੀਤ ਦਾਸ ਨਗਰ ਨੇ ਸ੍ਰੀ ਬੇਗਮਪੁਰਾ ਸੱਚਖੰਡ ਵਿਖੇ ਪਹੁੰਚਕੇ ਚਲ ਰਹੇ ਨਵ ਉਸਾਰੀ ਸੇਵਾ ਕਾਰਜਾਂ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਅਤੇ ਆਉਣ ਵਾਲੇ ਸਮੇਂ ਵਿਚ ਵੀ ਗੁਰੂਘਰ ਵਿਖੇ ਸੇਵਾ ਲਈ ਹਾਜਰ ਰਹਿਣ ਦਾ ਸੰਕਲਪ ਲਿਆ। ਆਦਿ ਧਰਮ ਸਾਧੂ ਸਮਾਜ ਦੇ ਰਾਸ਼ਟਰੀ ਪ੍ਰਧਾਨ ਸੰਤ ਸਰਵਣ ਦਾਸ ਜੀ ਸਲੇਮਟਾਵਰੀ ਸੀਨੀ.ਮੀਤ ਪ੍ਰਧਾਨ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ ਅਤੇ ਸੰਤ ਸਤਵਿੰਦਰ ਹੀਰਾ ਰਾਸ਼ਟਰੀ ਪ੍ਰਧਾਨ ਆਲ ਇੰਡੀਆ ਆਦਿ ਧਰਮ ਮਿਸ਼ਨ ਵਲੋਂ ਸ੍ਰੀ ਬੇਗਮਪੁਰਾ ਗੁਰੂਘਰ ਦੀ ਸੇਵਾ ਲਈ ਪਾਏ ਯੋਗਦਾਨ ਲਈ ਸੰਤ ਪਰਮਜੀਤ ਦਾਸ ਅਤੇ ਨਗਰ ਦੀਆਂ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਇਸ ਮੌਕੇ ਸੰਤ ਸਤਵਿੰਦਰ ਹੀਰਾ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਚਰਨਛੋਹ ਸੱਚਖੰਡ ਬੇਗਮਪੁਰਾ ਸ੍ਰੀ ਖੁਰਾਲਗੜ ਸਾਹਿਬ ਵਿਖੇ ਸੰਤਾਂ ਮਹਾਂਪੁਰਸ਼ਾਂ ਅਤੇ ਸੰਗਤਾਂ ਵਲੋੰ ਬਹੁਤ ਵੱਡੀ ਸੇਵਾ ਆਰੰਭ ਕੀਤੀ ਗਈ ਹੈ ਅਤੇ ਸਤਿਸੰਗ ਸਮਾਗਮ ਆਰੰਭ ਕੀਤੇ ਗਏ ਹਨ ਅਤੇ ਸ੍ਰੀ ਚਰਨਛੋਹ ਬੇਗਮਪੁਰਾ ਆਦਿ ਧਰਮ ਮਿਸ਼ਨ ਦੇ ਪ੍ਰਚਾਰ ਦਾ ਇੱਕ ਵੱਡਾ ਪਲੇਟਫਾਰਮ ਅਤੇ ਕੇਂਦਰ ਬਣ ਗਿਆ ਹੈ। ਓਨਾਂ ਕਿਹਾ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਮਨਾਂ ਅੰਦਰ ਭਾਰੀ ਸ਼ਰਧਾ ਹੈ ਅਤੇ ਸਹਿਯੋਗ ਤੇ ਸਮਰਥਨ ਪ੍ਰਾਪਤ ਹੋ ਰਿਹਾ ਹੈ, ਜਿਸ ਲਈ ਆਦਿ ਧਰਮ ਮਿਸ਼ਨ ਹਮੇਸ਼ਾ ਸੰਗਤਾਂ ਦਾ ਰਿਣੀ ਤੇ ਧੰਨਵਾਦੀ ਰਹੇਗਾ ।

ਫੋਟੋ ਅਜਮੇਰ ਦੀਵਾਨਾ

 

 

 

Leave a Reply

Your email address will not be published. Required fields are marked *