ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਨੇ ‘ਸਵੱਛਤਾ ਹੀ ਸੇਵਾ’ ਅਭਿਆਨ ਤਹਿਤ ਕਈ ਥਾਵਾਂ ’ਤੇ ਚਲਾਈ ਸਫ਼ਾਈ ਮੁਹਿੰਮ

ਸਵੱਛਤਾ ਹੀ ਸੇਵਾ’ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਨੇ ‘ਸਵੱਛਤਾ ਹੀ ਸੇਵਾ’ ਅਭਿਆਨ…

LPU ਵਿੱਚ ਵਾਪਰੀਆਂ ਅਣਸੁਖਾਵੀਆਂ ਘਟਨਾਵਾਂ ਲਈ ‘ਆਪ’ਸਰਕਾਰ ਜ਼ਿੰਮੇਵਾਰ : ਅਨਿਲ ਸਰੀਨ ਸ਼ਰਾਰਤੀ ਅਨਸਰ ਭੰਨਤੋੜ- ਅਗਜ਼ਨੀ ਕਰਦੇ ਰਹੇ, ਪੁਲਿਸ ਮੂਕ ਦਰਸ਼ਕ ਬਣੀ ਰਹੀ: ਅਨਿਲ ਸਰੀਨ

LPU ਵਿੱਚ ਵਾਪਰੀਆਂ ਅਣਸੁਖਾਵੀਆਂ ਘਟਨਾਵਾਂ ਲਈ ‘ਆਪ’ਸਰਕਾਰ ਜ਼ਿੰਮੇਵਾਰ : ਅਨਿਲ ਸਰੀਨ ਜਲੰਧਰ: 28 ਸਤੰਬਰ/ Sunil Kumar     ਭਾਰਤੀ ਜਨਤਾ…

👉LPU ਵਿੱਚ ਵਾਪਰੀਆਂ ਅਣਸੁਖਾਵੀਆਂ ਘਟਨਾਵਾਂ ਲਈ ‘ਆਪ’ਸਰਕਾਰ ਜ਼ਿੰਮੇਵਾਰ : ਅਨਿਲ ਸਰੀਨ 👉ਸ਼ਰਾਰਤੀ ਅਨਸਰ ਭੰਨਤੋੜ- ਅਗਜ਼ਨੀ ਕਰਦੇ ਰਹੇ, ਪੁਲਿਸ ਮੂਕ ਦਰਸ਼ਕ ਬਣੀ ਰਹੀ: ਅਨਿਲ ਸਰੀਨ ਜਲੰਧਰ: 28 ਸਤੰਬਰ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਲਵਲੀ ਪ੍ਰੋਫੈਸਨਲ ਯੂਨੀਵਰਸਿਟੀ ਜਲੰਧਰ ਵਿੱਚ ਵਾਪਰੀਆਂ ਅਣਸੁਖਾਵੀਆਂ ਘਟਨਾਵਾਂ ਦੀ ਸਖ਼ਤ ਨਿੰਦਾ ਕੀਤੀ ਹੈ। ਚੰਡੀਗੜ੍ਹ ਪਾਰਟੀ ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਮੁਤਾਬਕ ਅਨਿਲ ਸਰੀਨ ਨੇ ਇਨ੍ਹਾਂ ਘਟਨਾਵਾਂ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਦੱਸਿਆ ਹੈ। ਉਨ੍ਹਾਂ ਕਿਹਾ ਕਿ ਹਥਿਆਰਾਂ ਸਮੇਤ ਬਾਹਰੋਂ ਆਏ ਲੋਕਾਂ ਨੇ ਯੂਨੀਵਰਸਿਟੀ ਦੇ ਅੰਦਰ ਜਾ ਕੇ ਲੜਕੀਆਂ ਦੇ ਹੋਸਟਲਾਂ ਵਿੱਚ ਦਾਖਲ ਹੋਣ ਦੀ ਕੋਸ਼ਿਸ ਕੀਤੀ ਤੇ ਬਦਤਮੀਜ਼ੀ ਕੀਤੀ । ਉਨ੍ਹਾਂ ਸਵਾਲ ਕੀਤਾ ਕਿ ਇਹ ਲੋਕ ਕੌਣ ਸਨ, ਜਿਨ੍ਹਾਂ ਨੇ ਪੁਲਿਸ ਦੀ ਮੌਜੂਦਗੀ ਵਿੱਚ ਯੂਨੀਵਰਸਿਟੀ ਵਿੱਚ ਭੰਨ-ਤੋੜ ਕਰਕੇ ਅਗਜਨੀ ਕੀਤੀ। ਉਨ੍ਹਾਂ ਕਿਹਾ ਕਿ ਕਿਹਾ ਕਿ ਯੂਨੀਵਰਸਿਟੀ ਵਿੱਚ ਪੜ੍ਹਨ ਵਾਲੇ ਵਿਦਿਆਰਥੀ ਕਦੇ ਵੀ ਆਪਣੇ ਕਲਾਸਰੂਮਜ਼ ਅਤੇ ਲੈਬਸ ਨੂੰ ਅੱਗ ਨਹੀਂ ਲਗਾ ਸਕਦੇ । ਅਨਿਲ ਸਰੀਨ ਨੇ ਇਲਜ਼ਾਮ ਲਗਾਇਆ ਕਿ ਪੰਜਾਬ ਦੀ ‘ਆਪ’ਸਰਕਾਰ ਦਾ ਪੱਧਰ ਇੰਨਾ ਡਿੱਗ ਗਿਆ ਹੈ ਕਿ ਜੇਕਰ ਉਨ੍ਹਾਂ ਦਾ ਇੱਕ ਰਾਜ ਸਭਾ ਮੈਂਬਰ ਪਾਰਟੀ ਦੀਆਂ ਨੀਤੀਆਂ ਅਤੇ ਭ੍ਰਿਸ਼ਟਾਚਾਰ ਤੋਂ ਦੁੱਖੀ ਹੋ ਕੇ ਦੂਜੀ ਪਾਰਟੀ ਵਿੱਚ ਸ਼ਾਮਲ ਹੋ ਜਾਵੇ ਤਾਂ ਉਸ ਦੇ ਨਾਲ ਅਜਿਹੀ ਰਾਜਨੀਤੀ ਕੀਤੀ ਜਾਂਦੀ ਹੈ। ਉਨ੍ਹਾਂ ਨੇ ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਸਵਾਲ ਖੜ੍ਹੇ ਕਰਦਿਆ ਕਿਹਾ ਕਿ ਕਿਸ ਤਰੀਕੇ ਨਾਲ ਬਾਹਰੋਂ ਆਏ ਲੋਕ ਯੂਨੀਵਰਸਿਟੀ ਨੂੰ ਅੱਗ ਲਗਾ ਕੇ ਚਲੇ ਗਏ ਤੇ ਪੰਜਾਬ ਪੁਲਿਸ ਮੂਕ ਦਰਸ਼ਕ ਬਣ ਕੇ ਦੇਖਦੀ ਰਹੀ। ਯੂਨੀਵਰਸਿਟੀ ਵਿੱਚ ਪੜ੍ਹ ਰਹੇ ਬੱਚਿਆਂ ਦੀ ਸੁਰੱਖਿਆ ਲਈ ਕੋਈ ਵੀ ਕਦਮ ਨਹੀਂ ਚੁੱਕਿਆ ਗਿਆ, ਇਹ ਬਹੁਤ ਹੀ ਚਿੰਤਾਜਨਕ ਵਰਤਾਰਾ ਹੈ। ਅਨਿਲ ਸਰੀਨ ਨੇ ਮੰਗ ਕੀਤੀ ਕਿ ਇਸ ਮਾਮਲੇ ਦੀ ਉੱਚ ਪੱਧਰੀ ਨਿਰਪੱਖ਼ ਜਾਂਚ ਹੋਣੀ ਚਾਹੀਦੀ ਹੈ ਅਤੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

👉LPU ਵਿੱਚ ਵਾਪਰੀਆਂ ਅਣਸੁਖਾਵੀਆਂ ਘਟਨਾਵਾਂ ਲਈ ‘ਆਪ’ਸਰਕਾਰ ਜ਼ਿੰਮੇਵਾਰ : ਅਨਿਲ ਸਰੀਨ 👉ਸ਼ਰਾਰਤੀ ਅਨਸਰ ਭੰਨਤੋੜ- ਅਗਜ਼ਨੀ ਕਰਦੇ ਰਹੇ, ਪੁਲਿਸ ਮੂਕ ਦਰਸ਼ਕ…

ਪੰਜਾਬ ਪੁਲਿਸ ਵੱਲੋਂ ਐਲ.ਪੀ.ਯੂ. ‘ਚ ਵਾਪਰੀ ਹਿੰਸਾ ਦੀ ਵਿਗਿਆਨਕ ਅਤੇ ਤਕਨੀਕੀ ਢੰਗ ਨਾਲ ਕੀਤੀ ਜਾ ਰਹੀ ਜਾਂਚ : ਡੀ.ਜੀ.ਪੀ. ਗੌਰਵ ਯਾਦਵ

ਪੰਜਾਬ ਪੁਲਿਸ ਵੱਲੋਂ ਐਲ.ਪੀ.ਯੂ. ‘ਚ ਵਾਪਰੀ ਹਿੰਸਾ ਦੀ ਵਿਗਿਆਨਕ ਅਤੇ ਤਕਨੀਕੀ ਢੰਗ ਨਾਲ ਕੀਤੀ ਜਾ ਰਹੀ ਜਾਂਚ : ਡੀ.ਜੀ.ਪੀ. ਗੌਰਵ…

ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਨੇ ਬੇਸਹਾਰਾ ਗਊਧਨ ਦੀ ਸਾਂਭ-ਸੰਭਾਲ ਤੇ ਸੁਰੱਖਿਆ ਯਕੀਨੀ ਬਣਾਉਣ ’ਤੇ ਦਿੱਤਾ ਜ਼ੋਰ

ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਨੇ ਬੇਸਹਾਰਾ ਗਊਧਨ ਦੀ ਸਾਂਭ-ਸੰਭਾਲ ਤੇ ਸੁਰੱਖਿਆ ਯਕੀਨੀ ਬਣਾਉਣ ’ਤੇ ਦਿੱਤਾ ਜ਼ੋਰ ਬੇਸਹਾਰਾ…

Bribe:ਪੰਜਾਬ ਵਿਜੀਲੈਂਸ ਬਿਊਰੋ ਨੂੰ ਮਿਲੀ ਵੱਡੀ ਸਫਲਤਾ, ਕੋਟ ਈਸੇ ਖਾਂ ਪੁਲਿਸ ਸਟੇਸ਼ਨ ਦੀ SHO ਨੂੰ 50 ਹਜਾਰ ਰੁਪਏ ਰਿਸ਼ਵਤ ਨਾਲ ਕੀਤਾ ਕਾਬੂ 

ਪੰਜਾਬ ਵਿਜੀਲੈਂਸ ਬਿਊਰੋ ਨੂੰ ਮਿਲੀ ਵੱਡੀ ਸਫਲਤਾ, ਕੋਟ ਈਸੇ ਖਾਂ ਪੁਲਿਸ ਸਟੇਸ਼ਨ ਦੀ SHO ਨੂੰ 50 ਹਜਾਰ ਰੁਪਏ ਰਿਸ਼ਵਤ ਨਾਲ…

BJP VS AAP:ਦਿੱਲੀ ਤਿਲਕ ਨਗਰ ਵਿਖੇ ਸੜਕ ਨਿਰਮਾਣ ਨੂੰ ਲੈ ਕੇ ਭਾਜਪਾ ਅਤੇ ਆਮ ਆਦਮੀ ਪਾਰਟੀ ਹੋਈ ਆਮਨੋ ਸਾਹਮਣੇ, ਭਾਜਪਾ ਮੰਤਰੀ ਪਰਵੇਸ਼ ਸਾਹਿਬ ਸਿੰਘ ਵਰਮਾ ਨੇ ਆਮ ਪਾਰਟੀ ਵਰਕਰ ਦੇ ਮਾਰੇ ਥੱਪੜ 

ਦਿੱਲੀ ਤਿਲਕ ਨਗਰ ਵਿਖੇ ਸੜਕ ਨਿਰਮਾਣ ਨੂੰ ਲੈ ਕੇ ਭਾਜਪਾ ਅਤੇ ਆਮ ਆਦਮੀ ਪਾਰਟੀ ਹੋਈ ਆਮਨੋ ਸਾਹਮਣੇ, ਭਾਜਪਾ ਮੰਤਰੀ ਪਰਵੇਸ਼…

Drugs Free Punjab:ਨਸ਼ਾ ਮੁਕਤ ਪੰਜਾਬ ਯਾਤਰਾ ਨੂੰ ਮਿਲ ਰਿਹਾ ਭਾਰੀ ਜਨ ਸਮਰਥਨ, ਪੰਜਾਬ ਵਾਸੀਆਂ ਵੱਲੋਂ ਭਾਜਪਾ ਦੇ ਅਭਿਆਨ ਨੂੰ ਭਰਪੂਰ ਸਮਰਥਨ : ਰਾਕੇਸ਼ ਰਾਠੌਰ

ਨਸ਼ਾ ਮੁਕਤ ਪੰਜਾਬ ਯਾਤਰਾ ਨੂੰ ਮਿਲ ਰਿਹਾ ਭਾਰੀ ਜਨ ਸਮਰਥਨ, ਪੰਜਾਬ ਵਾਸੀਆਂ ਵੱਲੋਂ ਭਾਜਪਾ ਦੇ ਅਭਿਆਨ ਨੂੰ ਭਰਪੂਰ ਸਮਰਥਨ :…